HomeBreaking NEWSਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਖਾਲੀ ਪਲਾਟਾਂ’ਚੋਂ ਕੂੜਾ ਨਾ ਚੁੱਕਣ ਤੇ ਮਲਕੀਆਂਣਾ... Breaking NEWSBreaking News PUNJABGeneralJalandharLatest newsLatest update NewsLatest Update NewsMukeriya NEWS informationNewsPhagwara city PunjabPoliticsPunjabSocial mediaTechnologyTop NewsTOP STORIESTrendingVillage NEWS ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਖਾਲੀ ਪਲਾਟਾਂ’ਚੋਂ ਕੂੜਾ ਨਾ ਚੁੱਕਣ ਤੇ ਮਲਕੀਆਂਣਾ ਹੱਕ ਤੋਂ ਵੀ ਜਾਣਗੇ By chief editor August 31, 2025 0 61 FacebookXPinterestWhatsApp Spread the Newsਜਲੰਧਰ 31/ਅਗਸਤ (ਕਰਨਬੀਰ ਸਿੰਘ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਖਾਲੀ ਪਲਾਟਾਂ ’ਚੋਂ ਕੂੜਾ ਨਾ ਚੁੱਕਵਾਉਣ ਵਾਲੇ 12 ਪਲਾਟ ਮਾਲਕਾਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਉਨ੍ਹਾਂ ਨੂੰ ਤਿੰਨ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ‘ਡੀਸੀ ਦਫ਼ਤਰ ਐਕਸ਼ਨ ਹੈਲਪਲਾਈਨ’ ਰਾਹੀਂ ਹੁਣ ਤੱਕ 440 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਸ ਤੋਂ ਬਾਅਦ ਸਾਰੇ 440 ਪਲਾਟ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ‘ਤੇ 12 ਮਾਮਲਿਆਂ ਵਿੱਚ ਰੈੱਡ ਐਂਟਰੀ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।ਡਾ. ਅਗਰਵਾਲ ਨੇ ਨਿਵਾਸੀਆਂ ਨੂੰ ਵਟਸਐਪ ਹੈਲਪਲਾਈਨ ਨੰਬਰ 9646-222-555 ਰਾਹੀਂ ਖਾਲੀ ਪਲਾਟਾਂ ਵਿੱਚ ਕੂੜਾ ਇਕੱਠਾ ਹੋਣ, ਪਲਾਟਾਂ ਦਾ ਸਹੀ ਸਥਾਨ ਅਤੇ ਸੰਖੇਪ ਜਾਣਕਾਰੀ ਸਾਂਝੀ ਕਰਕੇ ਇਸ ਮੁਹਿੰਮ ਦਾ ਸਰਗਰਮੀ ਨਾਲ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਨੰਬਰ ਸਿਰਫ਼ ਵਟਸਐਪ ਸੰਦੇਸ਼ ਲਈ ਹੈ, ਫ਼ੋਨ ਕਾਲਾਂ ਲਈ ਨਹੀਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 111 ਖਾਲੀ ਪਲਾਟਾਂ ’ਚੋਂ ਕੂੜਾ-ਕਰਕਟ ਹਟਾਇਆ ਜਾ ਚੁੱਕਾ ਹੈ।ਡਾ. ਅਗਰਵਾਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਉਣ ਦੀ ਵਚਨਬੱਧਤਾ ਦੁਹਰਾਈ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਐਕਸ਼ਨ ਹੈਲਪਲਾਈਨ ‘ਤੇ 37 ਸ਼ਿਕਾਇਤਾਂ ਪ੍ਰਾਪਤ ਹੋਣ ਤੋਂ ਬਾਅਦ 64 ਬੇਸਹਾਰਾ ਪਸ਼ੂ ਸ਼ੈਲਟਰਾਂ ‘ਚ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਨੇ ਪੀ.ਐਸ.ਪੀ.ਸੀ.ਐਲ. ਨੂੰ ਗੈਰ-ਕਾਨੂੰਨੀ ਤਾਰਾਂ ਵਿਛਾਉਣ ਵਾਲੀਆਂ ਟੈਲੀਕਾਮ ਕੰਪਨੀਆਂ ਨੂੰ ਜੁਰਮਾਨਾ ਲਗਾਉਣ ਤੋਂ ਇਲਾਵਾ ਅਣਵਰਤੀਆਂ ਤਾਰਾਂ ਤੁਰੰਤ ਹਟਾਉਣ ਦੇ ਨਿਰਦੇਸ਼ ਵੀ ਦਿੱਤੇ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੰਜਾਬ ਸੜਕ ਸਫ਼ਾਈ ਮਿਸ਼ਨ ਤਹਿਤ ਸੌਂਪੀਆਂ ਡਿਊਟੀਆਂ ਨਿਭਾਉਣ ਵਿੱਚ ਅਸਫ਼ਲ ਰਹਿਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ।Government of Punjab CMO Punjab Bhagwant Mann Himanshu Aggarwal IAS ।District Public Relations Office, Jalandhar#jalandhar #DistrictAdministration TagsDC Jalandhar Citydc office jalandharLatest Update Jalandhar DCOpen plots onwer order Jalandhar DC FacebookXPinterestWhatsApp chief editor Previous articleThe new commissioner of Jalandhar Municipal Corporation gave these people a warning, read the full newsNext articleमणिमहेश मे प्राकृतिक आपदा की अब धीरे धीरे परते खुल रही है! एक NGO द्वारा पहले भी बताया जा चुका है की, 10 टन से अधिक दूषित अंग वस्त्र मिले है! RELATED ARTICLES Breaking NEWS सलीमपुर में कथित तौर पर अवैध कॉलोनी की शिकायत ,जॉइंट कमिश्नर सुमनदीप कौर ने नहीं उठाया फोन Breaking News PUNJAB ਪੰਜਾਬ ਦੀ ਅਗੂ ਜਨਤਾ ਤੇ ਪਿੱਛੜੇ ਹੋਏ ਲੀਡਰ? Breaking NEWS अवतार नगर में कथित अवैध निर्माण पर सवाल, नगर निगम कमिश्नर को शिकायत के बावजूद कार्रवाई का इंतजार Breaking News PUNJAB क्या कॉकरोच जनता पार्टी से सबक लेगी पंजाब पुलिस और भगवंत मान सरकार ? Must Read सलीमपुर में कथित तौर पर अवैध कॉलोनी की शिकायत ,जॉइंट कमिश्नर सुमनदीप कौर ने नहीं उठाया फोन Breaking NEWS ਪੰਜਾਬ ਦੀ ਅਗੂ ਜਨਤਾ ਤੇ ਪਿੱਛੜੇ ਹੋਏ ਲੀਡਰ? Breaking News PUNJAB अवतार नगर में कथित अवैध निर्माण पर सवाल, नगर निगम कमिश्नर को शिकायत के बावजूद कार्रवाई का इंतजार Breaking NEWS क्या कॉकरोच जनता पार्टी से सबक लेगी पंजाब पुलिस और भगवंत मान सरकार ? Breaking News PUNJAB भगवंत मान सरकार में शिकायतकर्ता ही निशाने पर? Breaking NEWS