ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਅਰਪਿਤ ਸ਼ੁਕਲਾ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ, ਲਾਅ ਐਂਡ ਆਰਡਰ, ਪੰਜਾਬ ਚੰਡੀਗੜ੍ਹ ਜੀ ਨੇ ਦੱਸਿਆ ਕਿ ਸ਼ਹੀਦ ਸੀਨੀਅਰ ਸਿਪਾਹੀ ਮਨਦੀਪ ਸਿੰਘ ਨੰਬਰ 139/ਜਲੰਧਰ ਦਿਹਾਤੀ ਵਾਸੀ ਪਿੰਡ ਕੋਟਲੀ ਗਾਜਰਾਂ ਤਹਿਸੀਲ ਸ਼ਾਹਕੋਟ ਜਿਲ੍ਹਾ ਜਲੰਧਰ ਜੋ ਕਿ ਕਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ (Threatened Person) ਨਾਲ ਬਤੌਰ ਗੰਨਮੈਨ ਤਾਇਨਾਤ ਸੀ ਜੋ ਮਿਤੀ 07.12.2022 ਨੂੰ ਗੈਂਗਸਟਰਾਂ ਨਾਲ ਦਲੇਰੀ ਅਤੇ ਬਹਾਦਰੀ ਨਾਲ ਮੁਕਾਬਲੇ ਦੌਰਾਨ ਗੋਲੀਆਂ ਲੱਗਣ ਕਾਰਨ ਸ਼ਹੀਦ ਹੋ ਗਿਆ ਸੀ।
ਸ਼ਹੀਦ ਸੀਨੀਅਰ ਸਿਪਾਹੀ ਮਨਦੀਪ ਸਿੰਘ ਦੀ ਅੰਤਿਮ ਅਰਦਾਸ ਦਾ ਭੋਗ ਅੱਜ ਮਿਤੀ 17.12,2022 ਦਿਨ ਸ਼ਨੀਵਾਰ ਨੂੰ ਸਿੰਘ ਸਭਾ ਗੁਰਦਵਾਰਾ ਸਾਹਿਬ ਪਿੰਡ ਕੋਟਲੀ ਗਾਜਰਾਂ, ਤਹਿਸੀਲ ਸ਼ਾਹਕੋਟ ਜਿਲ੍ਹਾ ਜਲੰਧਰ ਦਿਹਾਤੀ ਵਿਖੇ ਪਾਇਆ ਗਿਆ। ਪੰਜਾਬ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਸ਼ਹੀਦ ਕਰਮਚਾਰੀ ਦੇ ਪਰਿਵਾਰ ਨੂੰ ਦਿਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਅਤੇ ਐਚ.ਡੀ.ਐਫ.ਸੀ ਬੈਂਕ ਵੱਲੋਂ ਪੰਜਾਬ ਪੁਲਿਸ ਕਰਮਚਾਰੀਆਂ ਦੀ ਵੈਲਫੇਅਰ ਪਾਲਿਸੀ ਅਧੀਨ ਇੱਕ ਕਰੋੜ ਰੁਪਏ ਦਾ ਇੱਕ ਹੋਰ ਚੈੱਕ ਸ਼ਹੀਦ ਕਰਮਚਾਰੀ ਦੇ ਪਰਿਵਾਰ ਨੂੰ ਦਿੱਤਾ ਗਿਆ ਹੈ। ਮਨਦੀਪ ਸਿੰਘ ਦੀ ਮਹਾਨ ਕੁਰਬਾਨੀ ਸਦਕਾ ਰਾਸ਼ਟਰਪਤੀ ਬਹਾਦਰੀ ਪੁਰਸਕਾਰ (ਮਰਨ ਉਪਰੰਤ) ਲਈ ਉਨ੍ਹਾਂ ਦੇ ਨਾਂ ਦੀ ਸ਼ਿਫਾਰਿਸ਼ ਕੀਤੀ ਗਈ ਹੈ।








