HomeGood newsਕੈਰੀਅਰ ਗਾਈਡੈਂਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਉਚੇਰੀ ਸਿਖਆ ਅਤੇ ਕੇਰੀਅਰ ਬਾਰੇ ਦਿੱਤੀ...

ਕੈਰੀਅਰ ਗਾਈਡੈਂਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਉਚੇਰੀ ਸਿਖਆ ਅਤੇ ਕੇਰੀਅਰ ਬਾਰੇ ਦਿੱਤੀ ਸਿਖਲਾਈ

Spread the News

ਫਾਜਿਲਕਾ,19 ਦਸੰਬਰਦੋਆਬਾ ਦਸਤਕ ਨਿਊਜ਼ (ਸੁਖਵਿੰਦਰ ਪ੍ਰਦੇਸੀ) ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਲਗਾਤਾਰ ਬਚਿਆਂ ਦੀ ਉਚੇਰੀ ਵਿਦਿਆ ਅਤੇ ਕੈਰੀਅਰ ਨੂੰ ਲੈ ਕੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਰੋਜਗਾਰ ਵਿਭਾਗ ਵੱਲੋਂ ਲਗਾਤਾਰ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਉਚੇਰੀ ਸਿਖਿਆ ਉਪਰੰਤ ਕੈਰੀਅਰ ਦੀ ਚੋਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

 

ਇਹ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ ਵੀ ਵੱਖ-ਵੱਖ ਸਕੂਲਾਂ ਵਿਚ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ 9ਵੀਂ ਅਤੇ ਦਸਵੀ ਤੋਂ ਬਾਅਦ ਉਚੇਰੀ ਸਿਖਿਆ ਅਤੇ ਕੈਰੀਅਰ ਗਾਇਡੈਂਸ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਸਰਕਾਰੀ ਹਾਈ ਸਕੂਲ ਪੱਕਾ ਚਿਸ਼ਤੀ ਤੇ ਸਰਕਾਰੀ ਹਾਈ ਸਕੂਲ ਚੂਹੜੀ ਵਾਲਾ ਚਿਸ਼ਤੀ ਵਿਖੇ ਵਿਦਿਆਰਥੀਆਂ ਨੂੰ ਪੜਾਈ ਉਪਰੰਤ ਕਿਸ ਖੇਤਰ ਵੱਲ ਜਾਣਾ ਹੈ, ਇਸ ਦੀ ਚੋਣ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਵਰਕਸ਼ਾਪ ਭਾਰਤੀ ਫਾਉਂਡੇਸ਼ਨ ਦੇ ਸਹਿਯੋਗ ਨਾਲ ਲਗਾਈ ਗਈ।ਇਸ ਸੈਮੀਨਾਰ ਨੂੰ ਸਫਲ ਬਣਾਉਣ ਲਈ ਪੱਕਾ ਚਿਸ਼ਤੀ ਦੇ ਹੈਡ ਮਾਸਟਰ ਵਿਨੋਦ ਕੁਮਾਰ ਅਤੇ ਚੁਹੜੀ ਵਾਲਾ ਚਿਸ਼ਤੀ ਦੇ ਸੁਰਿੰਦਰ ਪਾਲ, ਕਰਨਜੀਤ ਸਿੰਘ ਵੱਲੋਂ ਵਢਮੁਲਾ ਸਹਿਯੋਗ ਦਿੱਤਾ ਗਿਆ।ਇਸ ਮੌਕੇ ਪਰਵਿੰਦਰ ਸਿੰਘ ਅਕੈਡਮਿਕ ਮੈਂਟਰ ਵੱਲੋਂ ਸੈਮੀਨਾਰ ਦੌਰਾਨ ਵਿਸ਼ੇਸ਼ ਯੋਗਦਾਨ ਪਾਇਆ ਗਿਆ।

Must Read

spot_img