HomeBreaking NEWSਸਰਕਾਰ ਪਿੰਡਾਂ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੇਗੀ—ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਸਰਕਾਰ ਪਿੰਡਾਂ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੇਗੀ—ਅਮਨਦੀਪ ਸਿੰਘ ਗੋਲਡੀ ਮੁਸਾਫਿਰ

Spread the News

ਬੱਲੂਆਣਾ/ ਫਾਜਿ਼ਲਕਾ 2,ਜਨਵਰੀ। ਡੀਡੀ,ਨਿਊਜ਼ਪੇਪਰ। (ਸੁਖਵਿੰਦਰ ਪ੍ਰਦੇਸੀ) ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਬੀਤੇ ਦਿਨ ਹਲਕੇ ਦੇ ਪਿੰਡ ਸੁਖਚੈਨ ਵਿਚ ਵਿਕਾਸ ਪ੍ਰੋਜ਼ੈਕਟ ਲੋਕਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਉਨ੍ਹਾਂ ਨੇ ਪਿੰਡ ਸੁਖਚੈਨ ਤੋਂ ਸਰਦਾਰਪੁਰਾ ਤੱਕ ਸੜਕ ਅਤੇ ਪਿੰਡ ਵਿਚ ਇੰਟਰਲੋਕ ਗਲੀ ਦਾ ਉਦਘਾਟਨ ਕੀਤਾ।

 

ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

 

ਵਿਧਾਇਕ ਨੇ ਇਸ ਮੌਕੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ 600 ਯੁਨਿਟ ਬਿਜਲੀ ਮੁਫ਼ਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲੱਖਾਂ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਲੋਕਾਂ ਲਈ ਇਹ ਵੱਡੀ ਰਾਹਤ ਹੈ।

 

ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਗੇ ਕਿਹਾ ਕਿ ਸਿਹਤ ਖੇਤਰ ਵਿਚ ਜਿ਼ਲ੍ਹੇ ਵਿਚ ਜਿੱਥੇ ਪਹਿਲਾਂ ਦੋ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਦੋਨੋਂ ਹੀ ਬੱਲੂਆਣਾ ਹਲਕੇ ਵਿਚ ਖੋਲੇ ਗਏ ਸਨ, ਹੁਣ ਪੰਜਾਬ ਸਰਕਾਰ ਵੱਲੋਂ ਫਾਜਿ਼ਲਕਾ ਜਿ਼ਲ੍ਹੇ ਵਿਚ 22 ਹੋਰ ਆਮ ਆਦਮੀ ਕਲੀਨਿਕਾਂ ਦੀ ਸਥਾਪਨਾਂ ਕੀਤੀ ਜਾ ਰਹੀ ਹੈ। ਇਸ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਮਿਲਣਗੀਆਂ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ, ਪਿੰਡ ਵਾਸੀ ਅਤੇ ਪਾਰਟੀ ਦੇ ਅਹੁਦੇਦਾਰ ਹਾਜਰ ਸਨ।

 

ਹਲਕਾ ਬੱਲੂਆਣਾ ਦੇ ਪਿੰਡ ਸੁਖਚੈਨ ਵਿਖੇ ਜਨ ਸੁਣਵਾਈ ਕੀਤੀ। ਇਸ ਮੌਕੇ ਪਿੰਡ ਵਾਸੀਆਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਦੀਆਂ ਮੁਸ਼ਕਿਲਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਇਸ ਨਾਲ ਪਿੰਡ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ ਚਰਚਾ ਕੀਤੀ ਗਈ।

Must Read

spot_img