HomeBreaking NEWSਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ...

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਪਾਸੋ ਹੈਰੋਇਨ ਬ੍ਰਾਮਦ ਕਰਕੇ ਸਫਲਤਾ ਹਾਸਿਲ ਕੀਤੀ।

Spread the News

ਜਲੰਧਰ ਦਿਹਾਤੀ ਮਹਿਤਪੁਰ (ਦੋਆਬਾ ਦਸਤਕ ਨਿਊਜ਼)

ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਐਸ.ਆਈ, ਬਲਰਾਜ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲ ਮੇਨ ਬਜਾਰ ਮਹਿਤਪੁਰ ਤੋਂ 01 ਨਸ਼ਾ ਤਸਕਰ ਪਾਸੇ 10 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਸਫਲਤਾ ਹਾਸਿਲ ਕੀਤੀ।

 

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ਐਸ.ਆਈ ਭੁਪਿੰਦਰ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਮੇਨ ਬਜਾਰ ਮਹਿਤਪੁਰ ਤੋ । ਨਸ਼ਾ ਤਸਕਰ ਮਲਕੀਤ ਸਿੰਘ ਉਰਫ ਕਾਕਾ ਪੁੱਤਰ ਪ੍ਰਿਥੀ ਸਿੰਘ ਵਾਸੀ ਗੋਸੂਵਾਲ ਥਾਣਾ ਮਹਿਤਪੁਰ ਪਾਸੋ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ। ਜਿਸ ਤੇ ਦੋਸੀ ਦੇ ਖਿਲਾਫ ਮੁਕਦਮਾ ਨੰ. 03 ਮਿਤੀ 06,01,2025 ਅਧ 21(b-61-85 NDPS Act ਥਾਣਾ ਮਹਿਤਪੁਰ ਦਰਜ ਕੀਤਾ ਗਿਆ।ਦੋਸ਼ੀ ਪਾਸੋ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

 

ਬ੍ਰਾਮਦਗੀ:- 10 ਗ੍ਰਾਮ ਹੈਰੋਇਨ

Must Read

spot_img