HomeCrimeਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ 03 ਚੋਰਾਂ...

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ 03 ਚੋਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋ 02 ਚੋਰੀ ਸ਼ੂਦਾ ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

Spread the News

ਜਲੰਧਰ ਦਿਹਾਤੀ ਸਿਟੀ ਨਕੋਦਰ (ਡੀਡੀ ਨਿਊਜ਼ਪੇਪਰ ) ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੀ ਰਹਿਨੁਮਾਈ ਹੇਠ ਸਮਾਜ ਦੇ ਮਾੜੇ ਅਨਸਰਾ/ਚੋਰਾਂ ਖਿਲਾਫ ਚਲਾਈ ਗਈ ਵਿਸੇਸ ਮੁਹਿੰਮ ਤਹਿਤ, ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਤਫਤੀਸ਼ ਅਤੇ ਸ਼੍ਰੀ ਹਰਜਿੰਦਰ ਸਿੰਘ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਨਕੋਦਰ ਅਤੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਪਾਰਟੀ ਨੇ (03 ਚੋਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋ 02 ਚੋਰੀ ਸ਼ੂਦਾ ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ।

 

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਜਿੰਦਰ ਸਿੰਘ ਉਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਜੀ ਨੇ ਦੱਸਿਆ ਕਿ ASI ਰਣਜੀਤ ਸਿੰਘ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਵਾਈ ਪੁਆਂਇਟ ਮਲਸੀਆ ਰੋਡ ਨਕੋਦਰ ਦੀ ਨਾਕਾਬੰਦੀ ਕੀਤੀ ਹੋਈ ਸੀ ਤਾਂ 02 ਮੋਟਰਸਾਈਕਲਾਂ ਪਰ 03 ਵਿਅਕਤੀ ਆਉਂਦੇ ਦਿਖਾਈ ਦਿੱਤੇ ਜਿਹਨਾਂ ਨੂੰ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਹ ਵਿਅਕਤੀ ਪੁਲਿਸ ਦੀ ਨਾਕਾਬੰਦੀ ਦੇਖ ਕੇ ਯਕਦਮ ਪਿੱਛੇ ਨੂੰ ਮੁੜਨ ਲੱਗੇ ਜਿਹਨਾਂ ਨੂੰ ASI ਰਣਜੀਤ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਹਨਾਂ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਚਿੱਟਾ ਪੁੱਤਰ ਤਰਸੇਮ ਸਿੰਘ ਵਾਸੀ ਮੁਹੱਲਾ ਸਰਾ ਨਕੋਦਰ, ਦੂਸਰੇ ਵਿਅਕਤੀ ਨੇ ਆਪਣਾ ਨਾਮ ਸਾਹਿਲ ਉਰਫ ਬਾਬਾ ਉਰਫ ਕੜਾਹ ਪੁੱਤਰ ਸੁਖਵਿੰਦਰ ਰਾਮ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਨਕੋਦਰ ਅਤੇ ਤੀਸਰੇ ਵਿਅਕਤੀ ਨੇ ਆਪਣਾ ਨਾਮ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਜਸਪਾਲ ਸਿੰਘ ਵਾਸੀ ਮੁਹੱਲਾ ਮੁਨਾਰਾ ਨਕੋਦਰ ਥਾਣਾ ਸਿਟੀ ਨਕੋਦਰ ਦੱਸਿਆ ਜਿਹਨਾਂ ਪਾਸ ਮੋਟਰਸਾਈਕਲਾਂ ਦੇ ਕਾਗਜ ਨਹੀ ਮਿਲੇ। ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਨੰਬਰ 14 ਮਿਤੀ 07.02.2023 ਅ/ਧ 379/411/34 ਭ:ਦ ਥਾਣਾ ਸਿਟੀ ਨਕੋਦਰ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬ੍ਰਾਮਦਗੀ :- 02 ਮੋਟਰਸਾਈਕਲ ਮਾਰਕਾ ਹੀਰੋ ਡਿਲਕਸ ਰੰਗ ਕਾਲਾ ਲਾਲ ਧਾਰੀਆਂ ਵਾਲੇ ਦੋਨੋਂ।

Must Read

spot_img