HomeBreaking NEWSਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਬੜਾ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ...

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਬੜਾ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫਤਾਰ।

Spread the News

ਜਲੰਧਰ ਦਿਹਾਤੀ ਲਾਬੜਾ। ਡੀਡੀ ਨਿਊਜ਼ਪੇਪਰ (ਵਰਿੰਦਰ ਕੁਮਾਰ ਵਿੱਕੀ ) ਸ਼੍ਰੀ ਸਵਰਨਦੀਪ ਸਿੰਘ,ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਅਤੇ ਸ਼੍ਰੀ ਸੁਰਿੰਦਰਪਾਲ ਧੋਗੜੀ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਪਾਰਟੀ ਵੱਲੋਂ 01 ਨਸ਼ਾ ਤਸਕਰ ਨੂੰ 90 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

 

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਰਿੰਦਰਪਾਲ ਧੋਬੀ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ASI ਰਜਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਥਾਣਾ ਲਾਂਬੜਾ ਤੋ ਪਿੰਡ ਸਮੀਪੁਰ ਹੁੰਦੇ ਹੋਏ ਪਿੰਡ ਧਾਲੀਵਾਲ ਨੂੰ ਜਾ ਰਹੇ ਸੀ ਤਾ ਜਦ ਪੁਲਿਸ ਪਾਰਟੀ ਪਿੰਡ ਧਾਲੀਵਾਲ ਕਾਦੀਆਂ ਪੁਲ ਨਹਿਰ ਪੁੱਜੀ ਤਾਂ ਸਾਹਮਣੇ ਤੋਂ ਇੱਕ ਮੋਨਾ ਨੋਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਆਪਣੀ ਪੈਟ ਦੀ ਜੇਬ ਵਿਚੋ ਮੋਮੀ ਲਿਫਾਫਾ ਕੱਢ ਕੇ ਸੜਕ ਕਿਨਾਰੇ ਸੁੱਟ ਕੇ ਪਿਛੇ ਨੂੰ ਮੁੜ ਪਿਆ ਜਿਸਨੂੰ ASI ਰਜਿੰਦਰ ਕੁਮਾਰ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਸਾਗਰ ਉਰਫ ਸੈਮ ਪੁੱਤਰ ਰਾਮ ਲੁਭਾਇਆ ਉਰਫ ਵਿੱਕੀ ਵਾਸੀ ਮਨੰ:133 ਗਲੀ ਨੰ 7,ਬਸਤੀ ਦਾਨਸ਼ਮੰਦਾ ਡਵੀਜਨ ਨੰਬਰ 05 ਪੁਲਿਸ ਕਮੀਸ਼ਨਰੇਟ ਜਲੰਧਰ ਦੱਸਿਆ ਜਿਸ ਵੱਲੋਂ ਸੁੱਟੇ ਹੋਏ ਲਿਫਾਫੇ ਮੋਮੀ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 90 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ। ਜਿਸ ਤੇ ਦੋਸ਼ੀ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 09 ਮਿਤੀ 09.02.2023 ਅ/ਧ 22-61-85 NDPS ACT ਥਾਣਾ ਲਾਂਬੜਾ ਦਰਜ ਰਜਿਸਟਰ ਕੀਤਾ ਗਿਆ ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

ਬ੍ਰਾਮਦਗੀ:-90 ਨਸ਼ੀਲੀਆਂ ਗੋਲੀਆਂ ।

Must Read

spot_img