HomeBreaking NEWSਵੱਡੀ ਖ਼ਬਰ: ਪੰਜਾਬ ਸਰਕਾਰ ਦੇ ਵਲੋਂ ਫੇਰ 6 ਅਧਿਕਾਰੀ ਨੂੰ ਨੌਕਰੀ ਤੋਂ...

ਵੱਡੀ ਖ਼ਬਰ: ਪੰਜਾਬ ਸਰਕਾਰ ਦੇ ਵਲੋਂ ਫੇਰ 6 ਅਧਿਕਾਰੀ ਨੂੰ ਨੌਕਰੀ ਤੋਂ ਬਰਖ਼ਾਸਤ ਪੜੋ ਪੂਰਾ ਵੇਰਵਾ।

Spread the News

17, ਫਰਬਰੀ। (ਡੀਡੀ ਨਿਊਜ਼ਪੇਪਰ )। ਪੰਜਾਬ ਸਰਕਾਰ ਦੇ ਵਲੋਂ ਪੋਸਟ ਮ੍ਰੈਟਿਕ ਵਜ਼ੀਫ਼ਾ ਘੁਟਾਲਾ ਮਾਮਲੇ ਵਿਚ 6 ਦੋਸ਼ੀ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।ਜਾਣਕਾਰੀ ਦੇ ਮੁਤਾਬਿਕ,ਬਰਖ਼ਾਸਤ ਕੀਤੇ ਗਏ ਅਧਿਕਾਰੀਆਂ ਵਿਚ ਡਿਪਟੀ ਡਾਇਰੈਕਟਰ ਪਰਮਿੰਦਰ ਗਿੱਲ, ਡਿਪਟੀ ਕੰਟਰੋਲਰ ਚਰਨਜੀਤ ਸਿੰਘ, ਮੁਕੇਸ਼ ਭਾਟੀਆ ਸੈਕਸ਼ਨ ਅਧਿਕਾਰੀ, ਰਜਿੰਦਰ ਚੋਪੜਾ ਸੁਪਰਡੈਂਟ ਅਤੇ ਰਾਕੇਸ਼ ਅਰੋੜਾ ਤੇ ਬਲਦੇਵ ਸਿੰਘ (ਦੋਵੇਂ ਸੀਨੀਅਰ ਸਹਾਇਕ) ਸ਼ਾਮਲ ਹਨ ਮੀਡੀਆ ਰਿਪੋਰਟਾਂ ਮੁਤਾਬਿਕ, ਚਰਨਜੀਤ ਤੇ ਰਾਕੇਸ਼ ਸੇਵਾ ਮੁਕਤ ਹੋ ਚੁੱਕੇ ਹਨ। ਇਨ੍ਹਾਂ ਦੀ ਬਰਖਾਸਤਗੀ ਸਬੰਧੀ ਹੁਕਮ ਸਬੰਧਤ ਵਿਭਾਗ ਦੀ ਮੰਤਰੀ ਡਾ.ਬਲਜੀਤ ਕੌਰ ਵੱਲੋਂ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ, ਇਹ ਘੁਟਾਲਾ ਤਤਕਾਲੀ ਕੈਪਟਨ ਸਰਕਾਰ ਸਮੇਂ ਸਾਹਮਣੇ ਆਇਆ ਸੀ। ਟ੍ਰਿਬਿਊਨ ਦੀ ਖ਼ਬਰ ਅਨੁਸਾਰ, ‘ਆਪ’ ਸਰਕਾਰ ਵੱਲੋਂ ਕਰਵਾਈ ਵਿਭਾਗੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਐੱਸਸੀ ਵਿਦਿਆਰਥੀਆਂ ਨੂੰ ਵਜ਼ੀਫਿਆਂ ਦੀ ਵੰਡ ਮੌਕੇ ਤਤਕਾਲੀਨ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਨੂੰ ਅਣਗੌਲਿਆਂ ਕੀਤਾ ਗਿਆ ਤੇ ਕੁਝ ਨਿੱਜੀ ਸੰਸਥਾਵਾਂ ਨੂੰ ਬੇਲੋੜਾ ਫਾਇਦਾ ਪਹੁੰਚਾਇਆ ਗਿਆ।

ਇਨ੍ਹਾਂ ਸੰਸਥਾਵਾਂ ਖਿਲਾਫ ਕਾਰਵਾਈ ਕਰਨ ਦੀ ਥਾਂ ਕਰੋੜਾਂ ਰੁਪਏ ਦਾ ਲਾਹਾ ਦਿੱਤਾ ਗਿਆ। ਇਨ੍ਹਾਂ 14 ਸੰਸਥਾਵਾਂ ਦੇੇ ਮੁੜ ਆਡਿਟ ਲਈ ਵਿੱਤ ਵਿਭਾਗ ਤੋਂ ਲੋੜੀਂਦੀ ਪ੍ਰਵਾਨਗੀ ਲੈਣ ਦੀ ਥਾਂ ਉਪਰੋਕਤ ਅਧਿਕਾਰੀਆਂ ਨੇ ਬੇਲੋੜਾ ਲਾਹਾ ਦੇਣ ਲਈ ਕੁਝ ਹੋਰਨਾਂ ਸੰਸਥਾਵਾਂ ਦੇ ਨਾਂ ਸੂਚੀ ਵਿੱਚ ਸ਼ਾਮਲ ਕੀਤੇ।

Must Read

spot_img