HomeBreaking NEWSਬ੍ਰੇਕਿੰਗ ਨਿਊਜ਼। ਪੰਜਾਬ ਦੇ ਕਿਸਾਨਾਂ ਦੇ ਘਰਾਂ ਤੇ CBI ਦੀ ਰੇਡ ।

ਬ੍ਰੇਕਿੰਗ ਨਿਊਜ਼। ਪੰਜਾਬ ਦੇ ਕਿਸਾਨਾਂ ਦੇ ਘਰਾਂ ਤੇ CBI ਦੀ ਰੇਡ ।

22ਫਰਬਰੀ, ਡੀਡੀ ਨਿਊਜ਼ਪੇਪਰ

ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨ ਆਗੂਆਂ ਦੇ ਘਰਾਂ ਤੇ ਸੀ.ਬੀ.ਆਈ. ਛਾਪਿਆ ਦੀ ਜ਼ੋਰਦਾਰ ਨਿਖੇਧੀ

ਛਾਪੇ ਕੇਂਦਰ ਸਰਕਾਰ ਦਾ ਕਿਸਾਨ ਲਹਿਰ ਉੱਪਰ ਹਮਲਾ: ਢੁੱਡੀਕੇ

ਸੀ ਬੀ ਆਈ ਵਲੋਂ ‌ਪੰਜਾਬ ਦੇ ਕਿਸਾਨ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਸਤਨਾਮ ਸਿੰਘ ਬਹਿਰੂ ਦੇ ਘਰਾਂ ਉਪਰ ਮਾਰੇ ਗਏ ਛਾਪਿਆ ਦੀ ਕਿਰਤੀ ਕਿਸਾਨ ਯੂਨੀਅਨ ਨੇ ਜ਼ੋਰਦਾਰ ਨਿਖੇਧੀ ਕਰਦਿਆਂ, ਇਸ ਕਾਰਵਾਈ ਨੂੰ ਕੇਂਦਰ ਸਰਕਾਰ ਦਾ ਦੇਸ਼ ਦੀ ਕਿਸਾਨ ਲਹਿਰ ਉੱਪਰ ਹਮਲਾ ਕਰਾਰ ਦਿੱਤਾ ਹੈ।ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਿਰਭੈ ਸਿੰਘ ਢੁੱਡੀਕੇ, ਮੀਤ-ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਰਾਮਿੰਦਰ ਸਿੰਘ ਪਟਿਆਲਾ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਦਿੱਲੀ ਤੋਂ ਆਈ ਸੀਬੀਆਈ ਟੀਮਾਂ ਨੇ ਦੋਵਾਂ ਕਿਸਾਨ ਆਗੂਆਂ ਦੇ ਘਰਾਂ ਤੇ ਛਾਪੇਮਾਰੀ ਦੌਰਾਨ ਨਾ ਸਿਰਫ ਫਰੋਲਾ ਫਰਾਲੀ ਕੀਤੀ ਬਲਕਿ ਆਗੂਆਂ ਦੇ ਫੋਨ ਵੀ ਜਬਤ ਕੀਤੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਲਹਿਰ ਦੇ ਆਗੂਆਂ ਨੂੰ ਡਰਾਉਣ ਦੇ ਮਕਸਦ ਨਾਲ ਕੋਝੇ ਹੱਥਕੰਡਿਆਂ ਨੂੰ ਅਪਨਾਉਣ ਦੇ ਰਾਹ ਪੈ ਗਈ ਹੈ। ਉਨ੍ਹਾਂ ਭਾਜਪਾ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਸ ਦੇ ਅਜਿਹੇ ਯਤਨਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

Must Read

spot_img