Spread the News
ਡੀਡੀ ਨਿਊਜ਼ਪੇਪਰ। ,ਅੰਮ੍ਰਿਤਸਰ:ਜੀਵਨ ਸਰਮਾਂ,ਵਿਕਰਮਜੀਤ ਸਿੰਘਪੁਲਿਸ ਥਾਣਾ ਬੀ.ਡਵੀਜ਼ਨ ਦੇ ਐਸ.ਐਚ.ਓਨਾ ਇੰਸਪੈਕਟਰ ਸੁਖਬੀਰ ਸਿੰਘ ਜੀ ਨੇ ਅੱਜ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨਯੋਗ ਚੋਣ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਲਾਈਸੈਂਸ ਧਾਰਕ ਆਪਣਾ ਅਸਲਾ ਪੁਲਿਸ ਥਾਣੇ ਵਿੱਚ ਤੁਰੰਤ ਜਮਾ ਕਰਵਾਉਣ ਅਤੇ ਜਿਨ੍ਹਾਂ ਵਲੋ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਖਬੀਰ ਸਿੰਘ ਨੇ ਕਿਹਾ ਕਿ ਚੋਣਾਂ ਦੇ ਮੱਦੇ ਨਜ਼ਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਸਾਹਿਬ ਵੱਲੋਂ ਮਿਲੀਆਂ ਹਦਾਇਤਾਂ ਦੇ ਤਹਿਤ ਥਾਣਾ ਬੀ.ਡਵੀਜ਼ਨ ਦੇ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ ਦੇ ਸਮੂਹ ਲਾਇਸੈਂਸ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ-ਆਪਣਾ ਅਸਲਾ ਥਾਣੇ ਵਿੱਚ ਤੁਰੰਤ ਜਮਾਂ ਕਰਵਾ ਕੇ ਕਾਨੂੰਨ ਦੀ ਪਾਲਣਾ ਕਰਨ।ਉਹਨਾਂ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਪੰਜਾਬ ਪੁਲਿਸ ਵੱਲੋਂ ਪੂਰੀ ਤਨਦੇਹੀ ਨਾਲ ਨਿਭਾਈ ਜਾਂਦੀ ਹੈ ਅਤੇ ਇਸੇ ਤਰ੍ਹਾਂ ਹੀ ਸੇਵਾ ਨਿਭਾਉਂਦੀ ਰਹੇਗੀ ਤਾਂ ਜੋ ਇਲਾਕੇ ਦੇ ਵਸਨੀਕ ਅਮਨ ਅਮਾਨ ਦੀ ਜ਼ਿੰਦਗੀ ਬਤੀਤ ਕਰ ਸਕਣ।ਉਹਨਾਂ ਅੱਗੇ ਕਿਹਾ ਕੀ ਜਮਾ ਕੀਤਾ ਹੋਇਆ ਅਸਲਾ ਚੋਣਾਂ ਤੋਂ ਬਾਅਦ ਵਾਪਸ ਕਰ ਦਿੱਤਾ ਜਾਵੇਗਾ। ਇਸ ਲਈ ਜਲਦ ਤੋਂ ਜਲਦ ਆਪਣਾ ਅਸਲਾ ਜਮਾ ਕਰਵਾਇਆ ਜਾਵੇ ਤਾਂ ਜੋ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਹਨਾਂ ਇਹ ਵੀ ਤਾੜਨਾ ਕੀਤੀ ਕਿ ਅਸਲਾ ਜਮਾ ਨਾ ਕਰਵਾਉਣ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਲਾਇਸੈਂਸ ਰੱਦ ਕਿੱਤੇ ਜਾਣਗੇ।