HomeBreaking NEWSਅਹਿਮ ਖ਼ਬਰ: ਸਰਕਾਰੀ ਕਰਮਚਾਰੀ ਵੱਲੋਂ Facebook ‘ਤੇ ਸਰਕਾਰ ਦੀ ਅਲੋਚਨਾ ਕਰਨ ਤੇ...

ਅਹਿਮ ਖ਼ਬਰ: ਸਰਕਾਰੀ ਕਰਮਚਾਰੀ ਵੱਲੋਂ Facebook ‘ਤੇ ਸਰਕਾਰ ਦੀ ਅਲੋਚਨਾ ਕਰਨ ਤੇ ਕੀਤਾ ਅਧਿਆਪਕ ਨੂੰ ਸਸਪੈਂਡ!ਜਾਣੋ ਪੂਰਾ ਵੇਰਵਾ ।

Spread the News

ਡੀਡੀ ਨਿਊਜ਼ਪੇਪਰ

ਜੰਮੂ-ਕਸ਼ਮੀਰ ਦੇ ਇਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਸੋਸ਼ਲ ਮੀਡੀਆ ‘ਤੇ ਸਰਕਾਰ ਵਿਰੁੱਧ ਪੋਸਟ ਕਰਨ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਰਾਮਬਨ ਜ਼ਿਲ੍ਹੇ ਦੇ ਇੱਕ ਸਕੂਲ ਅਧਿਆਪਕ ਜੋਗਿੰਦਰ ਸਿੰਘ ਨੇ ਕਥਿਤ ਤੌਰ ‘ਤੇ ਆਪਣੇ ਫੇਸਬੁੱਕ ਪੇਜ ‘ਤੇ ਕੇਂਦਰੀ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਦੀਆਂ ਨੀਤੀਆਂ ਦੀ ਆਲੋਚਨਾ ਕਰਦੇ ਹੋਏ ਕੁਝ ਟਿੱਪਣੀਆਂ ਪੋਸਟ ਕੀਤੀਆਂ ਸਨ।ਇਹ ਕਾਰਵਾਈ ਪ੍ਰਸ਼ਾਸਨ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਸੋਸ਼ਲ ਮੀਡੀਆ ‘ਤੇ ਸਰਕਾਰ ਦੀ ਆਲੋਚਨਾ ਕਰਨ ਤੋਂ ਬਚਣ ਦੀ ਚੇਤਾਵਨੀ ਦੇਣ ਤੋਂ ਇਕ ਹਫ਼ਤੇ ਬਾਅਦ ਆਈ ਹੈ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ, ਜੋਗਿੰਦਰ ਸਿੰਘ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ “ਨੀਤੀਆਂ ਦੀ ਆਲੋਚਨਾ ਸੰਬੰਧੀ” ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਲਈ ਮੁਅੱਤਲ ਕੀਤਾ ਗਿਆ ਸੀ।ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ 17 ਫਰਵਰੀ ਨੂੰ ਹੁਕਮ ਜਾਰੀ ਕਰਕੇ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਇੰਟਰਨੈੱਟ ਮੀਡੀਆ ‘ਤੇ ਸਰਕਾਰੀ ਨੀਤੀਆਂ ਵਿਰੁੱਧ ਕੋਈ ਵੀ ਟਿੱਪਣੀ ਨਾ ਕਰਨ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਪੁਲਿਸ ਮੁਤਾਬਕ ਅਧਿਆਪਕ ਨੇ ਆਪਣੀ ਪਛਾਣ ਛੁਪਾਉਣ ਲਈ ਫਰਜ਼ੀ ਹੈਂਡਲ ਨਾਲ ਆਪਣਾ ਫੇਸਬੁੱਕ ਪੇਜ ਬਣਾਇਆ ਸੀ। ਇਸ ‘ਤੇ ਉਨ੍ਹਾਂ ਨੇ ਖੁਦ ਨੂੰ ਸਮਾਜ ਸੇਵੀ ਦੱਸਿਆ ਸੀ। ਜਦੋਂ ਉਸ ਨੇ ਸਰਕਾਰੀ ਨੀਤੀਆਂ ਬਾਰੇ ਕੁਝ ਤਿੱਖੀ ਟਿੱਪਣੀ ਕੀਤੀ ਤਾਂ ਪ੍ਰਸ਼ਾਸਨ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਉਹ ਫੜਿਆ ਗਿਆ। ਜਿਸ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸ ਵਿਰੁੱਧ ਤਿੰਨ ਮੈਂਬਰੀ ਜਾਂਚ ਕਮੇਟੀ ਨੂੰ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ndtv

Must Read

spot_img