HomeBreaking NEWSਚੰਡੀਗੜ੍ਹ ਵਿਚ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਆਪ ਆਗੂਆਂ...

ਚੰਡੀਗੜ੍ਹ ਵਿਚ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਆਪ ਆਗੂਆਂ ਨੂੰ ਵੀ ਪੁਲਿਸ ਨੇ ਲਿਆ ਹਿਰਾਸਤ ਵਿੱਚ ।

Spread the News

ਡੀਡੀ ਨਿਊਜ਼ ਪੇਪਰ। ਚੰਡੀਗੜ੍ਹ

ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਚੰਡੀਗੜ੍ਹ ਪੁਲਿਸ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਇਹ ਸਾਰੇ ਆਪ ਆਗੂ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਸੀਬੀਆਈ ਵਲੋਂ ਕੀਤੀ ਗਈ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਸਨ। ਦੱਸ ਦਈਏ ਕਿ, ਦੇਸ਼ ਭਰ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਨ।ਚੰਡੀਗੜ੍ਹ ਵਿਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਆਪ ਆਗੂਆਂ ਦੇ ਨਾਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ, ਜਿਨ੍ਹਾਂ ਨੂੰ ਪ੍ਰਦਰਸ਼ਨ ਕਰਨ ਵੇਲੇ ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਹਾਲਾਂਕਿ ਕੁਝ ਸਮੇਂ ਬਾਅਦ ਉਹਨਾਂ ਨੂੰ ਪੁਲਿਸ ਵੱਲੋਂ ਛੱਡ ਦਿੱਤਾ ਗਿਆ।ਦੱਸ ਦਈਏ ਕਿ, ਹਰਪਾਲ ਸਿੰਘ ਚੀਮਾ ਦੇ ਨਾਲ ਮੰਤਰੀ ਇੰਦਰਬੀਰ ਸਿੰਘ ਨਿਜਰ, ਲਾਲਜੀਤ ਭੁੱਲਰ, ਬ੍ਰਹਮ ਸ਼ੰਕਰ ਜ਼ਿਪਾ ਆਦਿ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਸੋਰਸ, ਪੰਜਾਬਨੈੱਟਵਰਕ.ਕੌਮ

Must Read

spot_img