ਡੀਡੀ ਨਿਊਜ਼ ਪੇਪਰ । 28 ਫਰਬਰੀ
ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਉਸਨੂੰ ਜ਼ਮਾਨਤ ਲਈ ਪਹਿਲਾਂ ਹਾਈ ਕੋਰਟ ਜਾਣ ਦੀ ਸਲਾਹ ਦਿੱਤੀ ਹੈ।ਇਸ ਤੋਂ ਬਾਅਦ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਅਸਤੀਫਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਵਾਂ ਦੇ ਅਸਤੀਫ਼ੇ ਮਨਜ਼ੂਰ ਕਰ ਲਏ ਹਨ।







