28 ਫਰਵਰੀ , ( ਢਿੱਲੋ ) ,
ਅਮ੍ਰਿਤਸਰ । ਅਣ-ਅਧਿਕਾਰਤ ਕਲੋਨੀਆਂ ਲਈ ਪੁੱਡਾ ਨੇ ਚੁੱਕੇ ਸਖ਼ਤ ਕਦਮ, ਵੱਡੇ ਪੱਧਰ ਤੇ ਕੀਤੀ ਕਾਰਵਾਈ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਪੁਡਾ ਅੰਮ੍ਰਿਤਸਰ ਦੀਪਸ਼ਿਖਾ ਸ਼ਰਮਾ ਆਈਏਐਸ, ਵਧੀਕ ਪਰਸ਼ਾਸ਼ਕ ਰਜਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਅਣ,ਅਧਿਕਾਰਤ ਕਲੋਨੀਆਂ/ਉਸਾਰੀਆਂ ਤੇ ਵੱਡੀ ਕਾਰਵਾਈ ਕਰਦੇ ਹੋਏ , ਟਾਂਗਰਾ ,ਰਈਆ ਬਿਆਸ, ਵਿਚ ਬਣ ਰਹੀਆਂ ਨਜਾਇਜ ਕਲੋਨੀਆਂ ਦੀ ਢਾਹ -ਢੁਆਈ ਕੀਤੀ ਗਈ। ਜ਼ਿਲਾ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨਾਂ ਕਲੋਨੀਆਂ ਦੇ ਮਾਲਕਾਂ ਨੂੰ ਕਈ ਵਾਰੀ ਕਲੋਨੀਆਂ ਰੈਗੂਲਰ ਕਰਵਾਉਣ ਅਤੇ ਪੰਜਾਬ ਸਰਕਾਰ ਵੱਲੋਂ ਪੁੱਡਾ ਲਈ ਤੈਅ ਕੀਤੇ ਗਏ ਨਿਯਮਾਂ ਅਨੁਸਾਰ ਚੱਲਣ ਲਈ ਕਿਹਾ ਗਿਆ ਸੀ। ਪਰ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਇਸਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਿਸ ਤੇ ,ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਦੇ ਅਧੀਨ ਪਿਛਲੇ ਮਹੀਨੇ ਰਾਮ ਤੀਰਥ ਰੋਡ ਤੇ ਸਥਿਤ ਕਲੋਨੀਆਂ ਤੇ ਕਾਰਵਾਈ ਕਰਨ ਤੋਂ ਬਾਅਦ ਹੁਣ ਜਲੰਧਰ ਜੀ ,ਟੀ ਰੋਡ ਨੂੰ ਟਾਰਗੇਟ ਬਣਾਇਆ ਗਿਆ ਹੈ,ਜਿਸ ਤਹਿਤ ਇਹ ਜ਼ਰੂਰੀ ਸਖਤ ਕਦਮ ਚੁੱਕੇ ਇਨ੍ਹਾਂ ਦਾ ਚਲਦਾ ਹੋਇਆ ਕੰਮ ਰੁਕਵਾਉਣਾ ਪਿਆ। ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਅਣਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ 3 ਤੋਂ 7 ਸਾਲ ਦੀ ਕੈਦ ਅਤੇ 2 ਤੋਂ 5 ਲੱਖ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ ਅਤੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ ਇਸ ਤਰਾਂ ਦੇ ਕਾਰਜਾਂ ਲਈ ਅਤੇ ਗੈਰ ਕਨੂੰਨੀ ਕਲੋਨਰਾਈਜਰਾਂ ਲਈ ਸਖ਼ਤ ਕਦਮ ਚੁੱਕਣ ਦੇ ਆਦੇਸ਼ ਜਾਰੀ ਹੋਣ ਤੋਂ ਬਾਅਦ ਪੁੱਡਾ ਵੱਲੋਂ ਅਣ-ਅਧਿਕਾਰਤ ਕਲੋਨੀਆਂ ਦੀ ਵਿਉਂਤਬੰਦੀ ਕਰਕੇ ਕਾਰਵਾਈ ਕੀਤੀ ਜਾਵੇਗੀ। ਟਾਊਨ ਪਲਾਨਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ ਵਿਚ ਆਪਣੇ ਪਲਾਟ ਨਾ ਲੈਣ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ ਅਤੇ ਉਹ ਕਿਸੇ ਵੀ ਕਲੋਨੀ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਐਨੳਸੀ ਦੀ ਮੰਗ ਜ਼ਰੂਰ ਕਰਨ।ਕੈਪਸਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਅਣਅਧਿਕਾਰਤ ਕਲੋਨੀਆਂ ਦੀਆਂ ਉਸਾਰੀਆਂ ਨੂੰ ਰੋਕਦੇ ਹੋਏ ਗੁਰਸੇਵਕ ਸਿੰਘ ਔਲਖ ਜ਼ਿਲ੍ਹਾ ਟਾਊਨ ਪਲਾਨਰ ਪੁੱਡਾ, ਅਤੇ ਰੈਗੂਲੇਟਰੀ ਅਧਿਕਾਰੀ।







