10,ਮਾਰਚ ਡੀਡੀ ਨਿਊਜ਼ਪੇਪਰ।
ਪੰਜਾਬ ਸਰਕਾਰ ਵੱਲੋਂ ਅਤੇ ਮਾਣਯੋਗ ਡੀ ਜੀ ਪੀ ਪੰਜਾਬ ਸ਼੍ਰੀ ਗੌਰਵ ਯਾਦਵ ਆਈ ਪੀ ਐੱਸ ਜੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਭਰ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਕਾਇਮ ਰੱਖਣ ਲਈ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਲਈ ਐਸ ਐਸ ਬੀ ਪੁਲਿਸ ਦੀਆਂ ਚਾਰ ਕੰਪਨੀਆ ਤੈਨਾਤ ਕੀਤੀਆਂ ਗਈਆਂ ਹਨ। ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਕੁਲਦੀਪ ਸਿੰਘ ਚਾਹਲ ਆਈ ਪੀ ਐਸ ਜੀ ਦੀਆਂ ਹਦਾਇਤਾਂ ਮੁਤਾਬਕ ਸ਼੍ਰੀ ਅੰਕੁਰ ਗੁਪਤਾ ਆਈਪੀਐਸ, ਡੀ ਸੀ ਪੀ ਲਾਅ ਐਂਡ ਆਰਡਰ ਜਲੰਧਰ ਵੱਲੋਂ ਤਾਇਨਾਤ ਕੀਤੀਆਂ ਗਈਆਂ ਐਸ ਐਸ ਬੀ ਕੰਪਨੀ ਕਮਾਂਡਰ ਸਹਿਬਾਨਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਮਾਨਯੋਗ ਕਮਿਸ਼ਨਰ ਸਾਹਿਬ ਵੱਲੋਂ ਦੱਸੇ ਗਏ ਪਲਾਨ ਮੁਤਾਬਕ ਕਮਿਸ਼ਨਰੇਟ ਪੁਲਿਸ ਅਤੇ ਐਸ ਐਸ ਬੀ ਵੱਲੋਂ ਸਾਂਝੇ ਤੌਰ ਤੇ ਲਗਾਤਾਰ ਨਾਕੇ ਲਗਾਏ ਜਾਣਗੇ ਸੰਵੇਦਨਸ਼ੀਲ ਸਥਾਨਾਂ ਤੇ ਸਮੇਂ-ਸਮੇਂ ਸਿਰ ਸਰਚ ਅਪ੍ਰੇਸ਼ਨ ਚਲਾਏ ਜਾਣਗੇ ਬੱਸ ਸਟੈਂਡ ਰੇਲਵੇ ਸਟੇਸ਼ਨ ਅਤੇ ਭੀੜ ਭਾੜ ਵਾਲੇ ਬਜ਼ਾਰਾਂ ਵਿਚ ਉਚੇਚੇ ਤੌਰ ਤੇ ਪੈਨੀ ਨਜ਼ਰ ਰੱਖੀ ਜਾਵੇਗੀ।
ਮਾਨਯੋਗ ਕਮਿਸ਼ਨਰ ਸਾਹਿਬ ਵੱਲੋਂ ਜਲੰਧਰ ਦੇ ਵਸਨੀਕ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿਸੇ ਵੀ ਅਫਵਾਹ ਤੇ ਯਕੀਨ ਨਾ ਕੀਤਾ ਜਾਵੇ, ਪੁਲੀਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਯਾ ਅਪਰਾਧਿਕ ਵਿਅਕਤੀ ਦੀ ਸੂਚਨਾ ਮਿਲਣ ਤੇ ਪੁਲਿਸ ਕੰਟਰੋਲ ਰੂਮ ਤੇ ਸੂਚਿਤ ਕੀਤਾ ਜਾਵੇ।







