HomeGeneralਠੇਕੇ ਤੇ ਸੇਵਾਵਾਂ ਨਿਭਾ ਰਹੇ ਸਿਹਤ ਕਾਮਿਆਂ ਵਲੋਂ ਸੂਬਾ ਰੋੋਸ ਮੁਜਾਹਰੇ ਅੱਜ...

ਠੇਕੇ ਤੇ ਸੇਵਾਵਾਂ ਨਿਭਾ ਰਹੇ ਸਿਹਤ ਕਾਮਿਆਂ ਵਲੋਂ ਸੂਬਾ ਰੋੋਸ ਮੁਜਾਹਰੇ ਅੱਜ ਤੋਂ ਪੜੋ ਪੂਰੀ ਖ਼ਬਰ।

Spread the News

ਭਵਾਨੀਗੜ੍ਹ (ਡੀਡੀ ਨਿਊਜ਼ਪੇਪਰ ) : ਸਿਹਤ ਵਿਭਾਗ ਵਿਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਯੋਗ ਪ੍ਰਣਾਲੀ ਰਾਹੀਂ ਭਰਤੀ ਹੋਣ ਦੇ ਬਾਵਜੂਦ ਠੇਕਾ ਪ੍ਰਥਾ ਦੇ ਨਾਮ ਤੇ ਪਿਛਲੇ 15 ਸਾਲਾਂ ਤੋਂ ਪੰਜਾਬ ਦੀਆਂ ਸਮੇਂ ਸਮੇਂ ਦੀਆਂ ਸਰਕਾਰਾਂ ਦੇ ਹੱਥੋਂ ਸਰਕਾਰੀ ਲੁੱਟ ਦਾ ਸ਼ਿਕਾਰ ਹੋ ਰਹੇ ਹਨ। ਭਗਵੰਤ ਮਾਨ ਵਲੋਂ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਨੈਸ਼ਨਲ ਹੈਲਥ ਮਿਸ਼ਨ ਦੇ ਧਰਨੇ ਰੈਲੀਆਂ ਵਿਚ ਉਹਨਾਂ ਨਾਲ ਦਰੀਆਂ ਤੇ ਬੈਠ ਕੇ ਸਰਕਾਰ ਬਣਨ ਤੇ ਰੈਗੂਲਰ ਕਰਨ ਦੇ ਵਾਅਦੇ ਵੀ ਕੀਤੇ ਗਏ ਸਨ। ਅੱਜ ਇਕ ਸਾਲ ਬੀਤ ਜਾਣ ਤੋਂ ਬਾਅਦ 10-15 ਮੀਟਿੰਗਾਂ ਕਰਨ ਦੇ ਬਾਵਜੂਦ ਮੌਜੂਦਾ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਭੱਜਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਕਾਰਨ ਪੰਜਾਬ ਦੇ ਸਿਹਤ ਵਿਭਾਗ ਵਿਚ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਸੇਵਾਵਾਂ ਨਿਭਾ ਰਹੇ ਲਗਭਗ 10,000 ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਮੌਜੂਦਾ ਭਗਵੰਤ ਮਾਨ ਸਰਕਾਰ ਦੇ ਖਿਲਾਫ ਰੋਸ਼ ਵਧ ਰਿਹਾ ਹੈ। ਇਸੇ ਰੋਸ ਵਜੋਂ ਅੱਜ ਸਮੂਹ ਬਲਾਕਾਂ ਵਲੋਂ ਸਿਵਲ ਸਰਜਨਾਂ ਨੂੰ ਮੰਗ ਪੱਤਰ ਦੇ ਕੇ ਅਗਾਊ ਹੜਤਾਲ ਦੀ ਸੂਚਨਾ ਦਿੱਤੀ ਗਈ।

Must Read

spot_img