ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ ਆਪ੍ਰੇਸ਼ਨ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਜਲੰਧਰ ਨੇੜੇ ਨਕੋਦਰ ਤੋਂ ਕੀਤੀ ਗਈ ਹੈ।ਦੱਸ ਦਈਏ ਕਿ ਇਸ ਦੌਰਾਨ ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਬਿਲਕੁਲ ਵੀ ਚਿੰਤਤ ਨਾ ਹੋਣ ਅਤੇ ਨਾ ਹੀ ਪੁਲਿਸ ਦੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਨ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ‘ਤੇ ਨਾਲ ਹੀ ਉਹਨਾਂ ਕਿਸੇ ਵੀ ਅਫਵਾਹ ਤੇ ਵਿਸ਼ਵਾਸ ਨਾ ਕਰਨ ਲਈ ਕਿਹਾ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।







