‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਹੈ। ਜਿਸ ਕਾਰਨ ਪੰਜਾਬ ਵਿੱਚ ਸਿਆਸਤ ਤੇਜ਼ ਹੋ ਗਈ ਹੈ। ਇਸੇ ਕੜੀ ਵਿੱਚ ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਜੋ ਕੁਝ ਵੀ ਹੋ ਰਿਹਾ ਹੈ, ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੀ ਵਜ੍ਹਾ ਨਾਲ ਹੋ ਰਿਹਾ ਹੈ। ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਵਾਲਾ ਸਥਾਨਕ ਪੱਧਰ ਦਾ ਗੈਂਗਸਟਰ ਦੇਸ਼ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।
G20 represents a big portion of the world and in front of them, this operation is being conducted. The exposure that big terrorist organizations couldn’t get is being given to separatists in Punjab due to the weakness of Bhagwant Mann: Sunil Jakhar, BJP
— ANI (@ANI) March 19, 2023
ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਮਜ਼ੋਰੀ ਕਾਰਨ ਪੰਜਾਬ ‘ਚ ਅੱਤਵਾਦੀ ਸੰਗਠਨਾਂ ਨਾਲੋਂ ਵੱਖਵਾਦੀਆਂ ਨੂੰ ਜ਼ਿਆਦਾ ਤਵੱਜੋ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜੀ-20 ਦੁਨੀਆ ਦੇ ਵੱਡੇ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ਅਤੇ ਉਸ ਦੇ ਸਾਹਮਣੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਬਦਨਾਮੀ ਹੋ ਰਹੀ ਹੈ ਤਾਂ ਇਸ ਦਾ ਅਸਰ ਪੂਰੇ ਦੇਸ਼ ‘ਤੇ ਪਵੇਗਾ। ਜੋ ਅਪਰੇਸ਼ਨ ਬਿਨਾਂ ਕਿਸੇ ਜ਼ੋਰ-ਜ਼ਬਰ ਅਤੇ ਦਿਖਾਵੇ ਦੇ ਕੀਤਾ ਜਾ ਸਕਦਾ ਸੀ, ਉਹ ਅੱਜ ਪੂਰੇ ਦੇਸ਼ ਦੇ ਸਾਹਮਣੇ ਹੋ ਰਿਹਾ ਹੈ।
ਓਥੇ ਹੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜਲੰਧਰ ਦੇ ਸੀਪੀ ਕੇਐਸ ਚਾਹਲ ਨੇ ਦੱਸਿਆ ਕਿ ਪੁਲੀਸ ਨੇ ਕਰੀਬ 20-25 ਕਿਲੋਮੀਟਰ ਤੱਕ ਉਸ ਦਾ ਪਿੱਛਾ ਕੀਤਾ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਿਆ। ਅਸੀਂ ਇੱਕ ਨੰਬਰ ਬਰਾਮਦ ਕੀਤਾ ਹੈ। ਹਥਿਆਰ ਅਤੇ 2 ਕਾਰਾਂ ਜ਼ਬਤ ਕਰ ਲਈਆਂ ਹਨ। ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਵਾਂਗੇ। ਕਾਨੂੰਨ ਵਿਵਸਥਾ ਬਣੀ ਰਹੇਗੀ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਵਿੱਚ ਫਰਾਰ ਹੋਣ ਲਈ ਵਰਤੀ ਗਈ ਗੱਡੀ ਵੀ ਜ਼ਬਤ ਕਰ ਲਈ ਹੈ।







