ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਹੋਇਆ ਜ਼ਮਾਨਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਨੇ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। ਦੱਸ ਦੇਈਏ ਕਿ ਵਿਜੀਲੈਂਸ ਨੇ ਖੁਰਾਕ ਅਤੇ ਸਪਲਾਈ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ 16 ਅਗਸਤ ਨੂੰ ਐਫਆਈਆਰ ਦਰਜ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।







