HomePunjabਜਥੇਦਾਰ ਦੇ ਅਲਟੀਮੇਟਮ ਤੋਂ ਬਾਅਦ 348 ਨੌਜਵਾਨ ਹੋਏ ਰਿਹਾਅ

ਜਥੇਦਾਰ ਦੇ ਅਲਟੀਮੇਟਮ ਤੋਂ ਬਾਅਦ 348 ਨੌਜਵਾਨ ਹੋਏ ਰਿਹਾਅ

Spread the News

ਅੰਮ੍ਰਿਤਪਾਲ ਮਾਮਲੇ ‘ਚ ਪੁਲਿਸ ਨੇ 360 ਸਿੱਖ ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ ਸੀ ਅਤੇ ਹੁਣ ਖਬਰ ਆਈ ਹੈ ਕਿ ਇੰਨਾ ‘ਚੋਂ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਜਦਕਿ 12 ਨੌਜਵਾਨ ਪੁਲਿਸ ਦੀ ਹਿਰਾਸਤ ‘ਚ ਰਹਿਣਗੇ। ਦੱਸ ਦਈਏ ਕਿ ਇਹਨਾਂ 12 ਨੌਜਵਾਨਾਂ ਤੋਂ  ਅੰਮ੍ਰਿਤਪਾਲ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅਧਿਕਾਰਤ ਤੌਰ ‘ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇਕਰ 24 ਘੰਟਿਆਂ ਦੇ ਅੰਦਰ-ਅੰਦਰ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਖਾਲਸਾ ਵਹਿਰ ਸ਼ੁਰੂ ਕੀਤੀ ਜਾਵੇਗੀ।

Must Read

spot_img