ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵਿਆਹਾਂ ਦਾ ਸਿਲਸਿਲਾ ਜਾਰੀ ਹੈ। ਹੁਣ ਆਮ ਆਦਮੀ ਪਾਰਟੀ ਦੇ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਸੰਬੰਧੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਅਪਲੋਡ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਿਮਲਾ-ਕੁਫਰੀ ‘ਚ ਵਿਆਹ ਸਮਾਗਮ ਕਰਵਾਇਆ ਗਿਆ। ਜਾਣਕਾਰੀ ਮੁਤਾਬਕ “ਆਪ” ਵਿਧਾਇਕ ਦੇ ਵਿਆਹ ‘ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਮੀਤ ਹੇਅਰ, ਗੁਰਚੇਤਨ ਸਿੰਘ ਜੋੜੇਮਾਜਰਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਪਤਨੀ ਡਾ: ਗੁਰਪ੍ਰੀਤ ਕੌਰ ਨੇ ਸ਼ਿਰਕਤ ਕੀਤੀ।







