HomeBreaking NEWSਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਵੱਲੋਂ ਇਕ ਮਹਿਲਾ ਨਸ਼ਾ...

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਵੱਲੋਂ ਇਕ ਮਹਿਲਾ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਪੜੋ ਪੂਰੀ ਜਾਣਕਾਰੀ।

Spread the News

ਜਲੰਧਰ ਦਿਹਾਤੀ ਫਿਲੌਰ ( ਜਸਕੀਰਤ ਰਾਜਾ )

ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ, ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਅਤੇ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਵੱਲੋਂ 01 ਮਹਿਲਾ ਨਸ਼ਾ ਤਸਕਰ ਨੂੰ 16 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਫਿਲੌਰ ਜੀ ਨੇ ਦੱਸਿਆ ਕਿ ਮਿਤੀ 09.04.2023 ਨੂੰ ਐਸ.ਆਈ ਪਰਮਜੀਤ ਸਿੰਘ ਵੱਲੋਂ ਬੱਬਲੀ ਪਤਨੀ ਵਿੱਕੀ ਵਾਸੀ ਮੁਹੱਲਾ ਕੱਚਾ ਪੱਕਾ ਵੇਹੜਾ ਨੂਰਮਹਿਲ ਥਾਣਾ ਨੂਰਮਹਿਲ ਜਿਲ੍ਹਾ ਜਲੰਧਰ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 16 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋਸਣ ਦੇ ਖਿਲਾਫ ਮੁਕਦਮਾ ਨੰਬਰ 81 ਮਿਤੀ 09.04.2023 ਜੁਰਮ 21ਬੀ-ਐਨ.ਡੀ.ਪੀ.ਐਸ. ਐਕਟ ਥਾਣਾ ਫਿਲੌਰ ਦਰਜ ਰਜਿਸਟਰ ਕੀਤਾ ਗਿਆ। ਜੋ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਬਬਲੀ ਉਕਤੀਆ ਕਾਫੀ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰ ਰਹੀ ਹੈ ਜੋ ਇਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

 

ਬਰਾਮਦਗੀ :- 16 ਗ੍ਰਾਮ ਹੈਰੋਇਨ

Must Read

spot_img