HomeBreaking NEWSਜਲੰਧਰ ਦਿਹਾਤੀ ਦੇ CIA ਸਟਾਫ਼ ਵੱਲੋਂ ਇੱਕ ਨਸ਼ਾ ਤਸਕਰ ਕੋਲੋ ਹੈਰੋਇਨ ਬਰਾਮਦ...

ਜਲੰਧਰ ਦਿਹਾਤੀ ਦੇ CIA ਸਟਾਫ਼ ਵੱਲੋਂ ਇੱਕ ਨਸ਼ਾ ਤਸਕਰ ਕੋਲੋ ਹੈਰੋਇਨ ਬਰਾਮਦ ਕੀਤੀ ਗਈ।

Spread the News

ਜਲੰਧਰ ਦਿਹਾਤੀ ਸੀ.ਆਈ.ਏ ਸਟਾਫ (ਪਰਮਜੀਤ ਪੰਮਾ/ਲਵਜੀਤ) ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ ਪੁਲਿਸ ਕਪਤਾਨ, ਤਫਤੀਸ਼ ਜਲੰਧਰ ਦਿਹਾਤੀ ਅਤੇ ਸ਼੍ਰੀ ਤਰਸੇਮ ਮਸੀਹ ਪੀ.ਪੀ.ਐਸ ਉਪ-ਪੁਲਿਸ ਕਪਤਾਨ, ਡਿਟੈਕਟਵਿ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਆਈ ਸਿਕੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜਲੰਧਰ-ਦਿਹਾਤੀ ਦੀ ਟੀਮ ਵੱਲੋਂ ()। ਨਸ਼ਾ ਤਸਕਰ ਨੂੰ 30 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।

 

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ. ਪੁਲਿਸ ਕਪਤਾਨ, ਤਫਤੀਸ਼ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 12-04-2023 ਨੂੰ ਐਸ.ਆਈ ਸਿਕੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜਲੰਧਰ-ਦਿਹਾਤੀ ਦੀ ਟੀਮ ਨੇ ਦੋਰਾਨੇ ਗੁਸਤ ਅਤੇ ਚੈਕਿੰਗ ਗੰਨਾ ਪਿੰਡ ਫਿਲੌਰ ਤੋਂ ਇੱਕ ਨੌਜਵਾਨ ਜਿਸ ਦਾ ਨਾਮ ਰੋਹਿਤ ਕੁਮਾਰ ਉਰਫ ਰੋਹਿਤ ਪੁੱਤਰ ਰਾਜ ਕੁਮਾਰ ਵਾਸੀ ਗੰਨਾ ਪਿੰਡ ਥਾਣਾ ਫਿਲੌਰ ਜਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਦੇ ਕਬਜਾ ਵਿਚੋਂ 310 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਦੋਸ਼ੀ ਦੇ ਖਿਲਾਫ ਮੁੱਕਦਮਾ ਨੰਬਰ 83 ਮਿਤੀ 12-04-2023 ਜੁਰਮ 218-61-85 NDPS Act ਥਾਣਾ ਫਿਲੌਰ ਵਿਖੇ ਦਰਜ ਰਜਿਸਟਰ ਕਰਕੇ ਮੁੱਕਦਮਾ ਉਕਤ ਵਿੱਚ ਗ੍ਰਿਫਤਾਰ ਕੀਤਾ ਹੈ। ਦੋਸ਼ੀ ਰੋਹਿਤ ਕੁਮਾਰ ਨਸ਼ਾ ਵੇਚਣ ਦਾ ਆਦੀ ਹੈ ਜਿਸ ਨੂੰ ਅੱਜ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਕਿ ਇਹ ਹੈਰੋਇਨ ਕਿਸ ਪਾਸੋਂ ਖਰੀਦ ਕਰਦਾ ਹੈ ਅਤੇ ਜਲੰਧਰ ਦੇ ਏਰੀਆ ਵਿਚ ਕਿਸ ਕਿਸ ਵਿਅਕਤੀ ਨੂੰ ਹੈਰੋਇਨ ਸਪਲਾਈ ਕਰਦਾ ਹੈ।

 

ਕੁੱਲ ਬ੍ਰਾਮਦਗੀ:- 30 ਗ੍ਰਾਮ ਹੈਰੋਇਨ

Must Read

spot_img