ਭਵਾਨੀਗੜ੍ਹ, 13 ਅਪ੍ਰੈਲ (ਕ੍ਰਿਸ਼ਨ ਚੌਹਾਨ ) : ਬਾਬਾ ਸਾਹਿਬ ਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਵੱਖ ਵੱਖ ਰੰਗਾਂ ਨੂੰ ਆਪਣੀ ਕਲਾ ਰਾਹੀਂ ਪੇਸ਼ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਣ, ਭੰਗੜਾਂ, ਗਿੱਧਾ ਅਤੇ ਹੋਰ ਪੰਜਾਬੀ ਸੱਭਿਆਚਾਰਕ ਕਲਾਵਾਂ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਤੇ ਸਕੂਲ ਅਧਿਆਪਕਾਂ ਵਲੋਂ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਗੁਰਮਤ ਅਧਿਆਪਕਾ ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਿੱਖ ਧਰਮ ਵਿਚ ਵਿਸਾਖੀ ਦੇ ਤਿਉਹਾਰ ਦੀ ਮਹਾਨਤਾ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਸਬੰਧੀ ਵਿਸਕਾਰ ਪੂਰਵਕ ਜਾਣਕਾਰੀ ਦਿੱਤੀ।







