HomeBreaking NEWSਪੰਜਾਬ ਦੇ ਇਸ ਜ਼ਿੱਲ੍ਹੇ ‘ਚ ਮਹਿਲਾ SHO ‘ਤੇ ਚੱਲੀ ਗੋਲੀ

ਪੰਜਾਬ ਦੇ ਇਸ ਜ਼ਿੱਲ੍ਹੇ ‘ਚ ਮਹਿਲਾ SHO ‘ਤੇ ਚੱਲੀ ਗੋਲੀ

Spread the News

ਪੰਜਾਬ ਦੇ ਫਰੀਦਕੋਟ ਦੀ ਗੋਲੇਵਾਲਾ ਪੁਲਸ ਚੌਕੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਰਾਤ ਪੌਣੇ 2 ਵਜੇ ਦੇ ਕਰੀਬ ਅਚਾਨਕ ਚੱਲੀ ਗੋਲੀ ਚੱਲਣ ਕਾਰਨ ਮਹਿਲਾ SHO ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਜ਼ਖ਼ਮੀ ਸਬ-ਇੰਸਪੈਕਟਰ ਜੋਗਿੰਦਰ ਕੌਰ ਨੂੰ ਪਹਿਲਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾਖ਼ਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਲੁਧਿਆਣਾ ਦੇ ਡੀ. ਐੱਸ. ਸੀ. ਰੈਫਰ ਕਰ ਦਿੱਤਾ। ਫਿਲਹਾਲ ਪੁਲਸ ਵੱਲੋਂ ਹੁਣ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖ਼ਰਕਾਰ ਇਹ ਹਾਦਸਾ ਕਿਵੇਂ ਵਾਪਰਿਆ ਹੈ।

ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦੇਂਦੇ ਹੋਏ ਪੁਲਿਸ ਨੇ ਕਿਹਾ ਕਿ ਜੋਗਿੰਦਰ ਕੌਰ ਦੀ ਖੁਦ ਦੀ ਸਰਵਿਸ ਰਿਵਾਲਵਰ ‘ਚੋਂ ਇਹ ਗੋਲੀ ਚੱਲੀ ਹੈ। ਪੁਲਿਸ ਨੇ ਕਿਹਾ ਕਿ ਜਦੋਂ ਜੋਗਿੰਦਰ ਕੌਰ ਆਪਣੀ ਸਰਵਿਸ ਰਿਵਾਲਵਰ ਲਾਕਰ ‘ਚ ਰੱਖ ਰਹੀ ਸੀ ਉਸੇ ਦੌਰਾਨ ਇਹ ਹਾਦਸਾ ਵਾਪਰਿਆ ਹੈ ਫਿਲਹਾਲ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸ ਦਈਏ ਕਿ ਜੋਗਿੰਦਰ ਕੌਰ ਨੂੰ ਇਕ ਮਹੀਨਾ ਪਹਿਲਾਂ ਹੀ ਗੋਲੇਵਾਲ ਚੌਕੀ ਦਾ ਇੰਚਾਰਜ ਬਣਾਇਆ ਗਿਆ ਸੀ।

Must Read

spot_img