HomeBreaking NEWSਜਲੰਧਰ ਜ਼ਿਮਨੀ ਚੋਣ : ਬੀਬੀ ਜਗੀਰ ਕੌਰ ਵੱਲੋ BJP ਨੂੰ ਸਮਰਥਨ

ਜਲੰਧਰ ਜ਼ਿਮਨੀ ਚੋਣ : ਬੀਬੀ ਜਗੀਰ ਕੌਰ ਵੱਲੋ BJP ਨੂੰ ਸਮਰਥਨ

Spread the News

ਜਲੰਧਰ ‘ਚ ਵੱਡੀ ਸਿਆਸੀ ਹਲਚਲ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਜਲੰਧਰ ਲੋਕ ਸਭਾ ਦੀ ਜਿਮਨੀ ਚੋਣ ‘ਚ ਭਾਜਪਾ, ਅਕਾਲੀ ਦਲ (ਸੰਯੁਕਤ) ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਹ ਐਲਾਨ ਉਹਨਾਂ ਨੇ ਪੰਜਾਬ ਭਾਜਪਾ ਦੇ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਦੀ ਮੌਜੂਦਗੀ ‘ਚ ਕੀਤਾ ਹੈ। ਇਸ ਮੌਕੇ ਸੀਨੀਅਰ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਰਾਜੇਸ਼ ਬਾਘਾ, ਜਗਜੀਤ ਸਿੰਘ ਗਾਬਾ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।

ਦੱਸ ਦਈਏ ਕਿ ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ, “ਸਿੱਖ ਪੰਥ ਅਤੇ ਵਿਰਾਸਤ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਵਾਉਣ ਦੀ ਲੋੜ ਹੈ ਅਤੇ ਇਹ ਸਭ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੀ ਸੰਭਵ ਹੋ ਸਕਦਾ ਹੈ। ਇਸ ਤੋਂ ਬਾਅਦ ਉਹਨਾਂ ਕਿਹਾ ਕਿ ਇਸ ਲਈ ਉਹ ਸਾਰੇ ਸਮਰਥਕਾਂ ਦੀ ਸਹਿਮਤੀ ਨਾਲ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਸਿੱਖ ਪੰਥ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਕੰਮ ਕਰ ਰਹੇ ਹਨ। ਇਹ ਸਾਰੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਰੂਪਾਣੀ ਦੇ ਸਾਹਮਣੇ ਰੱਖੇ ਗਏ ਹਨ। ਵਿਜੇ ਰੂਪਾਣੀ ਨੇ ਕਿਹਾ ਕਿ ਉਹ ਇਨ੍ਹਾਂ ਸਾਰੇ ਮੁੱਦਿਆਂ ਅਤੇ ਬੀਬੀ ਜਗੀਰ ਕੌਰ ਦੀਆਂ ਮੰਗਾਂ ਨੂੰ ਜਾਇਜ਼ ਸਮਝਦੇ ਹਨ। ਉਨ੍ਹਾਂ ਕਿਹਾ ਕਿ ਜਲਦ ਬੀਬੀ ਜਗੀਰ ਕੌਰ ਦੀ ਅਗਵਾਈ ‘ਚ 5 ਮੈਂਬਰੀ ਵਫ਼ਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰਵਾਉਣਗੇ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਹ ਮੁੱਦੇ ਜਲਦ ਤੋਂ ਜਲਦ ਹੱਲ ਹੋਣਗੇ। 

Must Read

spot_img