HomeBreaking NEWSਹੈਰੀਟੇਜ ਸਟਰੀਟ ਤੇ ਦੂਜੇ ਧਮਾਕੇ ਨੇ ਪੁਲਿਸ ਨੂੰ ਪਾਈਆਂ ਭਾਜੜਾਂ

ਹੈਰੀਟੇਜ ਸਟਰੀਟ ਤੇ ਦੂਜੇ ਧਮਾਕੇ ਨੇ ਪੁਲਿਸ ਨੂੰ ਪਾਈਆਂ ਭਾਜੜਾਂ

Spread the News

ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਨੇੜੇ ਮੁੜ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਵੀ ਕੱਲ੍ਹ ਵਾਲੀ ਥਾਂ ਦੇ ਨੇੜੇ ਹੀ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਧਮਾਕੇ ਤੋਂ ਬਾਅਦ ਮੌਕੇ ਉਤੇ ਉਚ ਪੁਲਿਸ ਅਧਿਕਾਰੀ ਪਹੁੰਚ ਗਏ ਹਨ ਅਤੇ ਹੁਣ ਉਹਨਾਂ ਦੁਆਰਾ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਦੱਸ ਦਈਏ ਕਿ ਕੱਲ੍ਹ ਵੀ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ‘ਤੇ ਧਮਾਕਾ ਹੋਇਆ ਸੀ। ਇਹ ਹਾਦਸਾ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਤੇ ਸਾਰਾਗੜ੍ਹੀ ਸਰਾਏ ਦੇ ਸਾਹਮਣੇ ਅਤੇ ਪਾਰਕਿੰਗ ਲਾਟ ਦੇ ਬਿਲਕੁਲ ਬਾਹਰ ਵਾਪਰਿਆ ਸੀ। ਦੱਸਣਯੋਗ ਹੈ ਕਿ 12 ਵਜੇ ਦੇ ਕਰੀਬ ਲੋਕ ਹੈਰੀਟੇਜ ਸਟਰੀਟ ‘ਤੇ ਘੁੰਮ ਰਹੇ ਸਨ ਇਸੇ ਦੌਰਾਨ ਇਹ ਜ਼ੋਰਦਾਰ ਧਮਾਕਾ ਹੋਇਆ। ਫਿਲਹਾਲ ਇਸ ਧਮਾਕੇ ਤੋਂ ਬਾਅਦ ਪੁਲੀਸ ਵੱਲੋ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।

ਲੋਕਾਂ ਨੇ ਇਸ ਧਮਾਕੇ ਨੂੰ ਅੱਤਵਾਦੀ ਹਮਲੇ ਨਾਲ ਰਲਾ ਕੇ ਦੇਖਣਾ ਸ਼ੁਰੂ ਕਰ ਦਿੱਤਾ ਪਰ ਕੁਝ ਸਮੇਂ ਬਾਅਦ ਜਾਂਚ ‘ਚ ਪੁਲਸ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਹਮਲਾ ਨਹੀਂ ਸੀ, ਇਹ ਹਾਦਸਾ ਸੀ। ਲੋਕਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਧਮਾਕੇ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਧਮਾਕਾ, ਚੰਗਿਆੜੀ ਅਤੇ ਧੂੰਆਂ ਸਾਫ਼ ਦਿਖਾਈ ਦੇ ਰਿਹਾ ਹੈ। ਫਿਲਹਾਲ ਮਾਮਲੇ ਦੀ ਫੋਰੈਂਸਿਕ ਟੀਮ ਜਾਂਚ ‘ਚ ਜੁਟੀ ਹੋਈ ਹੈ।

Must Read

spot_img