HomeJalandharਜਲੰਧਰ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਜਾਰੀ ਹੋਏ ਹੁਕਮ

ਜਲੰਧਰ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਜਾਰੀ ਹੋਏ ਹੁਕਮ

Spread the News

ਪੰਜਾਬ ਦੇ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲਈ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ਼ਿਆ ਹੋਇਆ ਹੈ। ਦੱਸ ਦਈਏ ਕਿ ਇੱਥੇ 10 ਮਈ ਨੂੰ ਵੋਟਾਂ ਪੈਣੀਆਂ ਹਨ ਅਤੇ ਸੂਬੇ ਦੀ ਸੱਤਾਧਾਰੀ ਤੇ ਵਿਰੋਧੀ ਪਾਰਟੀਆਂ ਲ਼ਈ ਇਹ ਸੀਟ ਵੱਕਾਰ ਦਾ ਸਵਾਲ ਬਣੀ ਹੋਈ ਹੈ, ਜਿਸ ਕਾਰਨ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਲੋਕ ਸਭਾ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਦੇ ਨਾਲ ਨੇਪਰੇ ਚਾੜ੍ਹਨ ਲਈ ਕਈ ਅਹਿਮ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਦੇ ਮੁਤਾਬਕ ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਕਰ ਦਿੱਤਾ ਜਾਵੇਗਾ ਅਤੇ 5 ਤੋਂ ਵੱਧ ਵਿਅਕਤੀਆਂ ਦੇ ਨਾਲ ਜਨਤਕ ਮੀਟਿੰਗਾਂ ਕਰਨ ‘ਤੇ ਪਾਬੰਦੀ ਲਗਾਈ ਗਈ ਹੈ ਜਿਸਦੇ ਚੱਲਦੇ ਇਸ ਦੌਰਾਨ ਸਿਰਫ਼ 4 ਵਿਅਕਤੀਆਂ ਨਾਲ ਹੀ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਸਕਦਾ। 

ਇਸਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਿਆਸੀ ਆਗੂਆਂ, ਅਧਿਕਾਰੀਆਂ ਅਤੇ ਪਾਰਟੀ ਵਰਕਰਾਂ ਦੀ ਵੋਟ ਜਲੰਧਰ ਜ਼ਿਲ੍ਹੇ ਵਿੱਚ ਨਹੀਂ ਹੈ, ਉਨ੍ਹਾਂ ਨੂੰ 8 ਮਈ ਨੂੰ ਸ਼ਾਮ 6 ਵਜੇ ਤੋਂ 10 ਮਈ ਨੂੰ ਪੋਲਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ ਲੋਕ ਸਭਾ ਹਲਕੇ ਤੋਂ ਬਾਹਰ ਰਹਿਣਾ ਪਵੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਵੋਟਾਂ ਵਾਲੇ ਦਿਨ ਕੋਈ ਵੀ ਸਿਆਸੀ ਪਾਰਟੀ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਵਿੱਚ ਕੋਈ ਚੋਣ ਪ੍ਰਚਾਰ ਨਹੀਂ ਕਰੇਗੀ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ 8 ਮਈ ਨੂੰ ਸ਼ਾਮ 6 ਵਜੇ ਤੋਂ 10 ਮਈ ਤੱਕ ਡਰਾਈ ਡੇਅ ਹੋਵੇਗਾ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ। ਇਸ ਤੋਂ ਇਲਾਵਾ ਜਾਰੀ ਹੁਕਮਾਂ ਮੁਤਾਬਕ ਡਰਾਈ ਡੇਅ ਦੌਰਾਨ ਪੋਲਿੰਗ ਖੇਤਰ ਵਿੱਚ ਕਿਸੇ ਵੀ ਹੋਟਲ, ਰੈਸਟੋਰੈਂਟ, ਅਹਾਤੇ, ਦੁਕਾਨਾਂ ਅਤੇ ਹੋਰ ਥਾਵਾਂ, ਜਨਤਕ ਅਤੇ ਨਿੱਜੀ ਥਾਵਾਂ ‘ਤੇ ਸ਼ਰਾਬ ਦੀ ਵਿਕਰੀ ਅਤੇ ਪਰੋਸਣ ‘ਤੇ ਪਾਬੰਦੀ ਹੋਵੇਗੀ। ਇਸ ਦੌਰਾਨ ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆਦਿ ਵਿੱਚ ਸ਼ਰਾਬ ਵੇਚਣ ‘ਤੇ ਪਾਬੰਦੀ ਰਹੇਗੀ। ਬਿਨਾਂ ਲਾਇਸੈਂਸ ਵਾਲੀਆਂ ਥਾਵਾਂ ‘ਤੇ ਸ਼ਰਾਬ ਸਟੋਰ ਕਰਨ ‘ਤੇ ਆਬਕਾਰੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। 

Must Read

spot_img