ਮਣੀਪੁਰ ਪਿਛਲੇ ਕੁਝ ਦਿਨਾਂ ਦੀ ਹਿੰਸਾ ਤੋਂ ਬਾਅਦ ਉਭਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸ ਦਈਏ ਕਿ ਇਸ ਹਿੰਸਾ ‘ਚ 50 ਤੋਂ ਵੱਧ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ ਅਤੇ ਇਹਨਾਂ ਲੋਕਾਂ ‘ਚ ਕੁੱਝ ਪੰਜਾਬੀ ਵੀ ਸ਼ਾਮਲ ਹਨ। ਇਸੇ ਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇੱਕ ਨੌਜਵਾਨ ਨੂੰ ਦੇਸ਼ ਦੇ ਉੱਤਰ ਪੂਰਬੀ ਹਿੱਸੇ ਵਿੱਚ ਹਿੰਸਾ ਦੀ ਲਪੇਟ ਵਿਚ ਆਏ ਸੂਬੇ ਮਨੀਪੁਰ ਤੋਂ ਸੁਰੱਖਿਅਤ ਕੱਢਿਆ ਗਿਆ।
ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ, “ ਕੋਈ ਵੀ ਵਿਦਿਆਰਥੀ ਜਾਂ ਹੋਰ ਵਿਅਕਤੀ, ਜੋ ਮਣੀਪੁਰ ਵਿਚ ਫਸਿਆ ਹੋਇਆ ਹੈ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 9417936222 ਜਾਂ ਈਮੇਲ ਆਈ.ਡੀ. sahotramanjeet@gmail.com ’ਤੇ ਸੰਪਰਕ ਕਰ ਸਕਦੇ ਹਨ। ਮਣੀਪੁਰ ‘ਚ ਫਸੇ ਨੌਜਵਾਨਾਂ/ਵਿਦਿਆਰਥੀਆਂ ਦੇ ਚਿੰਤਤ ਪਰਿਵਾਰਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ।







