HomePunjabBig Breaking : ਲੁਧਿਆਣਾ ਤੋਂ ਬਾਅਦ ਨੰਗਲ ‘ਚ ਹੋਈ ਗੈਸ ਲੀਕ

Big Breaking : ਲੁਧਿਆਣਾ ਤੋਂ ਬਾਅਦ ਨੰਗਲ ‘ਚ ਹੋਈ ਗੈਸ ਲੀਕ

Spread the News

ਲੁਧਿਆਣਾ ਤੋਂ ਬਾਅਦ ਨੰਗਲ ਵਿੱਚ ਵੀ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਸ ਗੈਸ ਲੀਕ ਹੋਣ ਕਾਰਨ ਪ੍ਰਾਈਵੇਟ ਸਕੂਲ ਦੇ 30 ਤੋਂ 35 ਬੱਚਿਆਂ ਸਮੇਤ ਕਈ ਲੋਕ ਇਸ ਦੀ ਲਪੇਟ ਵਿੱਚ ਆ ਗਏ ਹਨ। ਇਨ੍ਹਾਂ ਸਾਰਿਆਂ ਨੂੰ ਗਲੇ ‘ਚ ਦਰਦ ਅਤੇ ਸਿਰ ਦਰਦ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਦੱਸ ਦਈਏ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਹੋਰ ਵਿਭਾਗਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ। ਜਾਣਕਾਰੀ ਮੁਤਾਬਕ ਜਿਸ ਥਾਂ ‘ਤੇ ਗੈਸ ਲੀਕ ਹੋਈ, ਉੱਥੇ ਹਰ ਸਮੇਂ 300 ਤੋਂ 400 ਲੋਕ ਮੌਜੂਦ ਰਹਿੰਦੇ ਹਨ।

ਦੱਸ ਦਈਏ ਨੰਗਲ ਵਿੱਚ ਦੋ ਵੱਡੀਆਂ ਫੈਕਟਰੀਆਂ ਹਨ ਪਹਿਲੀ ਪੀਏਸੀਐਲ ਅਤੇ ਦੂਜੀ ਐਨਐਫਐਲ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਗੈਸ ਕਿੱਥੋਂ ਲੀਕ ਹੋਈ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਦੇ ਲੋਕ ਇਕੱਠੇ ਹੋ ਗਏ ਹਨ। ਦੋਵੇਂ ਫੈਕਟਰੀਆਂ ਦੇ ਪ੍ਰਬੰਧਕ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸਾਡੀ ਜਗ੍ਹਾ ਤੋਂ ਗੈਸ ਲੀਕ ਨਹੀਂ ਹੋਈ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ, “ਨੰਗਲ ਵਿੱਚ ਗੈਸ ਲੀਕ ਹੋਣ ਦੀ ਖ਼ਬਰ ਮਿਲੀ ਹੈ। ਸਾਵਧਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ਤੇ ਸਟੇਸ਼ਨ ਕਰਵਾਇਆ ਜਾ ਰਿਹਾ ਹੈ। ਮੈਂ ਆਪਣੇ ਸਾਰੇ ਸ਼ਹਿਰ ਵਾਸੀਆਂ ਦੇ ਦੀ ਸਿਹਤ ਦੀ ਕਾਮਨਾ ਕਰਦਾ ਹਾਂ। ਕਿਸੇ ਨੂੰ ਘਬਰਾਣ ਦੀ ਜ਼ਰੂਰਤ ਨਹੀਂ ਹੈ। ਮੈਂ ਖੁਦ ਵੀ ਜਲਦ ਮੌਕੇ ਤੇ ਪਹੁੰਚ ਰਿਹਾ ਹਾਂ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਗੈਸ ਲੀਕ ਦਾ ਮਾਮਲਾ ਸਾਹਮਣੇ ਆਇਆ ਸੀ। ਜਾਣਕਾਰੀ ਮੁਤਾਬਕ ਇਸ ਤੋਂ ਬਾਅਦ ਸੋਮਵਾਰ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਦੀ ਟੀਮ ਪੁੱਜੀ। ਟੀਮ ਦੇ 8 ਮੈਂਬਰਾਂ ਵੱਲੋਂ ਐਤਵਾਰ ਸਵੇਰੇ ਗੈਸ ਲੀਕ ਮਾਮਲੇ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਇਲਾਕੇ ‘ਚ ਚੱਲ ਰਹੀਆਂ ਗੈਰ-ਕਾਨੂੰਨੀ ਇੰਡਸਟਰੀਜ਼ ਨੂੰ ਲੈ ਕੇ ਅਧਿਕਾਰੀਆਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਿਗਮ ਅਧਿਕਾਰੀਆਂ ਦੀ ਕਲਾਸ ਵੀ ਲਾਈ।

ਐੱਨ. ਜੀ. ਟੀ. ਨੇ ਇਸ ਮਾਮਲੇ ‘ਚ 8 ਮੈਂਬਰੀ ਫੈਕਟ ਫਾਈਡਿੰਗ ਕਮੇਟੀ ਗਠਿਤ ਕੀਤੀ ਹੋਈ ਹੈ, ਜੋ 30 ਜੂਨ ਤੱਕ ਰਿਪੋਰਟ ਸੌਂਪੇਗੀ। ਇਲਾਕੇ ਦੇ ਲੋਕਾਂ ਨਾਲ ਵੀ ਟੀਮ ਦੇ ਮੈਂਬਰਾਂ ਨੇ ਗੱਲਬਾਤ ਕਰਕੇ ਚੱਲ ਰਹੀਆਂ ਗੈਰ-ਕਾਨੂੰਨੀ ਕੈਮੀਕਲ ਇੰਡਸਟਰੀਜ਼ ਬਾਰੇ ਜਾਣਕਾਰੀ ਹਾਸਲ ਕੀਤੀ। ਲੋਕਾਂ ਨੇ ਵੀ ਖੁੱਲ੍ਹ ਕੇ ਆਪਣੀਆਂ ਸਮੱਸਿਆਵਾਂ ਉਨ੍ਹਾਂ ਨੂੰ ਦੱਸੀਆਂ। ਮ੍ਰਿਤਕਾਂ ਦੇ ਪਰਿਵਾਰਾਂ ਤੋਂ ਟੀਮ ਨੇ ਕਾਫ਼ੀ ਦੇਰ ਪੁੱਛਗਿੱਛ ਕੀਤੀ ਤਾਂ ਜੋ ਹਾਦਸੇ ਵਾਲੇ ਦਿਨ ਦੀ ਜਾਣਕਾਰੀ ਜੁਟਾਈ ਜਾ ਸਕੇ

Must Read

spot_img