ਪੰਜਾਬ ‘ਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਪਾਰਾ ਲਗਾਤਾਰ ਵੱਧਦਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਦਾ ਪਾਰਾ 42 ਡਿਗਰੀ ਸੈਲਸੀਅਸ ਤੋਂ ਪਾਰ ਹੋ ਗਿਆ। ਇਹ ਇਸ ਗਰਮੀ ਦੇ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਪਹਿਲੀ ਵਾਰ ਹੈ ਕਿ ਤਾਪਮਾਨ ’ਚ ਇੰਨਾ ਵਾਧਾ ਦਰਜ ਕੀਤਾ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਸੂਬੇ ’ਚ ਸਭ ਤੋ ਵੱਧ ਤਾਪਮਾਨ ਫਰੀਦਕੋਟ ਦਾ 42.1 ਡਿਗਰੀ ਸੈਲਸੀਅਸ, ਜਦਕਿ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ਦਾ 15.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸਦੇ ਨਾਲ ਹੀ ਚੰਡੀਗੜ੍ਹ, ਪਟਿਆਲਾ, ਬਠਿੰਡਾ, ਬਰਨਾਲਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ ਹੈ।
ਦੱਸਣਯੋਗ ਹੈ ਕਿ ਪਿਛਲੇ ਤਕਰੀਬਨ 1 ਮਹੀਨੇ ਤੋਂ ਬੱਦਲਵਾਈ, ਤੇਜ਼ ਹਵਾਵਾਂ ਤੇ ਹਲਕੇ ਮੀਂਹ ਨੇ ਗਰਮੀ ਤੋਂ ਰਾਹਤ ਦਿੱਤੀ ਸੀ ਪਰ ਹੁਣ ਦਿਨੋ-ਦਿਨ ਤਾਪਮਾਨ ’ਚ ਹੋ ਰਿਹਾ ਵਾਧਾ ਮੁਸੀਬਤ ਬਣਦਾ ਜਾ ਰਿਹਾ ਹੈ







