HomePunjabMLA ਲਾਡੀ ਸ਼ੇਰੋਵਾਲੀਆ ਖਿਲਾਫ਼ FIR ਦਰਜ਼, ਜਾਣੋ ਪੂਰਾ ਮਾਮਲਾ

MLA ਲਾਡੀ ਸ਼ੇਰੋਵਾਲੀਆ ਖਿਲਾਫ਼ FIR ਦਰਜ਼, ਜਾਣੋ ਪੂਰਾ ਮਾਮਲਾ

Spread the News

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਮਈ ਨੂੰ ਸ਼ਾਹਕੋਟ ‘ਚ ਵੋਟਿੰਗ ਦੌਰਾਨ ਹੋਏ ਹੰਗਾਮੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਨਾਲ 12 ਹੋਰ ਲੋਕਾਂ ‘ਤੇ ਵੀ ਸ਼ਾਹਕੋਟ ਪੁਲੀਸ ਨੇ ਮਾਮਲਾ ਦਰਜ ਕੀਤਾ ਹੈ।ਦੱਸ ਦਈਏ ਕਿ ਜਦੋਂ 10 ਮਈ ਨੂੰ ਵੋਟਾਂ ਪੈ ਰਹੀਆਂ ਸਨ ਤਾਂ ਸ਼ਾਹਕੋਟ ‘ਚ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਸੀ ਕਿ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਵੀਰ ਸਿੰਘ ਟੋਂਗ ਜਲੰਧਰ ‘ਚ ਘੁੰਮ ਰਹੇ ਹਨ।

ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਿਕ ਵੋਟਿੰਗ ਵਾਲੇ ਦਿਨ ਬਾਹਰੀ ਜ਼ਿਲ੍ਹੇ ਦਾ ਆਦਮੀ ਜਲੰਧਰ ‘ਚ ਨਹੀਂ ਆ ਸਕਦਾ। ਇਸ ਤੋਂ ਬਾਅਦ ਟੋਂਗ ਦੀ ਗੱਡੀ ਨੂੰ ਕਾਂਗਰਸੀ ਵਰਕਰਾਂ ਵੱਲੋਂ ਘੇਰਾ ਪਾ ਲਿਆ ਗਿਆ। ਮੌਕੇ ‘ਤੇ ਪਹੁੰਚੀ ਪੁਲੀਸ ਨ ਹਾਲਾਤ ਦੇਖ ਕੇ ਟੋਂਗ ਨੂੰ ਆਪਣੇ ਨਾਲ ਥਾਣੇ ਲੈ ਗਈ। ਇਸ ਤੋਂ ਬਾਅਦ ਪੁਲੀਸ ਵਿਧਾਇਕ ਟੋਂਗ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ। ਹੁਣ ਟੋਂਗ ਦਾ ਕਾਫ਼ਲਾ ਰੋਕਣ ਦੇ ਦੋਸ਼ ‘ਚ ਇਸ ਮਾਮਲੇ ‘ਚ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਅਤੇ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ

Must Read

spot_img