HomeBreaking NEWSCM ਮਾਨ ਨੇ ਕੈਬਨਿਟ ਮੀਟਿੰਗ ਨੂੰ ਲੈ ਕੇ ਕੀਤਾ ਅਹਿਮ ਐਲਾਨ

CM ਮਾਨ ਨੇ ਕੈਬਨਿਟ ਮੀਟਿੰਗ ਨੂੰ ਲੈ ਕੇ ਕੀਤਾ ਅਹਿਮ ਐਲਾਨ

Spread the News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਇੱਕ ਅਹਿਮ ਐਲਾਨ ਕੀਤਾ ਹੈ। ਦੱਸ ਦਈਏ ਕਿ CM ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ, ““ਸਰਕਾਰ ਤੁਹਾਡੇ ਦੁਆਰ” ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 ਵਜੇ  ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਦੱਸ ਦਈਏ ਕਿ ਇਸਦੇ ਨਾਲ ਹੀ ਉਹਨਾਂ ਕਿਹਾ ਕਿ ਇਸ ਮੀਟਿੰਗ ‘ਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਲੁਧਿਆਣਾ ਵਿੱਚ ਕੈਬਨਿਟ ਮੀਟਿੰਗ ਰੱਖੀ ਸੀ ਅਤੇ ਉਸ ਸਮੇਂ ਕਿਹਾ ਗਿਆ ਸੀ ਕਿ ਹੁਣ ਕੈਬਨਿਟ ਮੀਟਿੰਗ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਵੇਗੀ, ਜਿੱਥੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ।

Must Read

spot_img