HomeJalandharਪੰਜਾਬ ਆਮਰਡ ਪੁਲਿਸ ਦੀ 300 ਕਿਲੋ ਦੀ ਵਿਰਾਸਤੀ ਤੋਪ ਚੋਰੀ

ਪੰਜਾਬ ਆਮਰਡ ਪੁਲਿਸ ਦੀ 300 ਕਿਲੋ ਦੀ ਵਿਰਾਸਤੀ ਤੋਪ ਚੋਰੀ

Spread the News

ਪੰਜਾਬ ਆਰਮਡ ਪੁਲਿਸ ਦੀ ਬਹੁਤ ਹੀ ਮਹੱਤਵਪੂਰਨ ਵਿਰਾਸਤੀ ਚੀਜ਼ ਦੇ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬ ਆਰਮਡ ਪੁਲਿਸ ਦੀ 82 ਬਟਾਲੀਅਨ, ਸੈਕਟਰ 1, ਚੰਡੀਗੜ੍ਹ ਦੇ ਜੀਓ ਮੈਸ ਦੇ ਗੇਟ ਤੋਂ ਆਜ਼ਾਦੀ ਤੋਂ ਪਹਿਲਾਂ ਦੇ ਸਮੇਂ ਨਾਲ ਸਬੰਧਤ ਲਗਭਗ 300 ਕਿਲੋ ਵਜ਼ਨ ਅਤੇ ਲਗਭਗ 3 ਫੁੱਟ ਲੰਬਾਈ ਵਾਲੀ ਇਤਿਹਾਸਕ ਤੋਪ ਚੋਰੀ ਹੋ ਗਈ। ਜਾਣਕਾਰੀ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਇਹ ਘਟਨਾ 5 ਅਤੇ 6 ਮਈ ਦੀ ਰਾਤ ਦੀ ਹੈ ਅਤੇ ਇਸ ਚੋਰੀ ‘ਚ 4 ਤੋਂ 5 ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਹ ਚੋਰੀ ‘ਚ ਪੁਲਿਸ ਦਾ ਕਹਿਣਾ ਹੈ ਕਿ ਇਹ ਤੋਪ ਬਹੁਤ ਭਾਰੀ ਹੈ ਅਤੇ ਕੋਈ ਵੀ ਵਿਅਕਤੀ ਇਸ ਨੂੰ ਚੋਰੀ ਨਹੀਂ ਕਰ ਸਕਦਾ।

ਆਓ ਜਾਂਦੇ ਹਾਂ ਇਸ ਤੋਪ ਦੇ ਬਾਰੇ ‘ਚ 

ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਇਹ ਵਿਰਾਸਤੀ ਤੋਪ ਪੰਜਾਬ ਆਰਮਡ ਪੁਲਿਸ ਦੀ ਬਹੁਤ ਹੀ ਮਹੱਤਵਪੂਰਨ ਵਿਰਾਸਤ ਸੀ। ਇਸ ਨੂੰ ਕਰੀਬ ਡੇਢ ਸਾਲ ਪਹਿਲਾਂ 82 ਬਟਾਲੀਅਨ ਦੇ ਸਟੋਰ ਰੂਮ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸਨੂੰ ਇੱਕ ਵਾਰ ਫਿਰ ਲੋਕਾਂ ਦੇ ਸਾਹਮਣੇ ਪ੍ਰਦਰਸ਼ਿਤ ਕੀਤਾ ਗਿਆ। ਇਹ ਪੁਰਾਤਨ ਤੋਪ ਪਿੱਤਲ ਦੀ ਬਣੀ ਹੋਈ ਹੈ, ਇਸ ਦਾ ਭਾਰ ਲਗਭਗ 200 ਤੋਂ 300 ਕਿਲੋ ਹੈ।  

ਦੱਸਣਯੋਗ ਹੈ ਕਿ ਜਿਸ ਥਾਂ ਇਸ ਤੋਪ ਨੂੰ ਰੱਖਿਆ ਗਿਆ ਸੀ, ਉੱਥੇ ਕੋਈ ਸੀਸੀਟੀਵੀ ਕੈਮਰਾ ਨਹੀਂ ਸੀ। ਅਜਿਹੇ ‘ਚ ਪੁਲਸ ਲਈ ਦੋਸ਼ੀਆਂ ਨੂੰ ਲੱਭਣਾ ਮੁਸ਼ਕਿਲ ਹੋ ਗਿਆ ਹੈ। ਬਟਾਲੀਅਨ ਕਮਾਂਡੈਂਟ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Must Read

spot_img