HomeJalandharਪੰਜਾਬ ਵਾਸੀ ਹੋ ਜਾਣ ਤਿਆਰ! ਪਸੀਨੇ ਛੁਡਾਉਣ ਵਾਲੀ ਗਰਮੀ ਸ਼ੁਰੂ

ਪੰਜਾਬ ਵਾਸੀ ਹੋ ਜਾਣ ਤਿਆਰ! ਪਸੀਨੇ ਛੁਡਾਉਣ ਵਾਲੀ ਗਰਮੀ ਸ਼ੁਰੂ

Spread the News

ਬੇਮੌਸਮੀ ਬਰਸਾਤਾਂ ਤੋਂ ਬਾਅਦ ਹੁਣ ਗਰਮੀ ਨੇ ਆਪਣਾ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿਚ ਤਪਸ਼ ਵਧਣ ਕਾਰਨ ਇਸ ਸਾਲ ਮਈ ਮਹੀਨੇ ‘ਚ ਸਭ ਤੋਂ ਵੱਧ ਗਰਮੀ ਦਰਜ ਕੀਤੀ ਗਈ। ਇਸ ਦੇ ਨਾਲ ਪੰਜਾਬ ‘ਚ ਗਰਮ ਹਵਾਵਾਂ ਦਾ ਦੌਰ ਚੱਲਣਾ ਸ਼ੁਰੂ ਹੋ ਗਿਆ। ਦੱਸ ਦਈਏ ਕਿ ਪੰਜਾਬ ‘ਚ ਐਤਵਾਰ ਨੂੰ ਪਾਰਾ 2.2 ਡਿਗਰੀ ਦੇ ਵਾਧੇ ਨਾਲ 44.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਕੜਾਕੇ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਹਾਲਾਂਕਿ ਜਲਦ ਹੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਗਰਮੀ ਦੇ ਚੱਲਦੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸਦੇ ਨਾਲ ਹੀ ਦੱਸ ਦਈਏ ਕਿ 5 ਦਿਨਾਂ ਬਾਅਦ ਹਰਿਆਣਾ ‘ਚ ਨੌਟਪਾ ਸ਼ੁਰੂ ਹੋ ਜਾਵੇਗਾ। ਇਹ 25 ਮਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੂਬੇ ‘ਚ 9 ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਯਾਨੀ ਕਿ 25 ਮਈ ਤੋਂ 2 ਜੂਨ ਤੱਕ ਨੋਟਬੰਦੀ ਦਾ ਅਸਰ ਦੇਖਣ ਨੂੰ ਮਿਲਣ ਵਾਲਾ ਹੈ। ਜਿਸ ਲਈ ਹਰਿਆਣਾ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਨ੍ਹੀਂ ਦਿਨੀਂ ਦੱਖਣੀ ਹਰਿਆਣਾ ‘ਚ ਗਰਮੀ ਦਾ ਕਹਿਰ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ। ਮਹਿੰਦਰਗੜ੍ਹ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਵਿੱਚ ਸਭ ਤੋਂ ਵੱਧ ਤਾਪਮਾਨ ਹੈ। ਇੱਥੇ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। 

Must Read

spot_img