HomePunjabCM ਮਾਨ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਪੰਜਾਬ ਵਾਸੀਆਂ ਨੂੰ ਕਹੀ ਇਹ...

CM ਮਾਨ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਪੰਜਾਬ ਵਾਸੀਆਂ ਨੂੰ ਕਹੀ ਇਹ ਗੱਲ

Spread the News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ। CM ਮਾਨ ਨੇ ਕਿਹਾ ਕਿ, “ਮਾਰਚ 2022 ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਉਨ੍ਹਾਂ ਨੇ ਆਉਂਦਿਆਂ ਹੀ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਸੀ। ਇਸ ਲਈ ਭ੍ਰਿਸ਼ਟਾਚਾਰ ਵਿਰੋਧੀ ਨੰਬਰ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਇਹ ਨੰਬਰ ਜਾਰੀ ਹੋਏ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਵਿਭਾਗਾਂ ਦੇ 300 ਤੋਂ ਵੱਧ ਭ੍ਰਿਸ਼ਟ ਅਧਿਕਾਰੀਆਂ ਦੀਆਂ ਸ਼ਿਕਾਇਤਾਂ ਮਿਲ ਚੁੱਕੀਆਂ ਹਨ

CM ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭ੍ਰਿਸ਼ਟਾਚਾਰ ਵਿਰੋਧੀ ਨੰਬਰ ’ਤੇ ਬਿਨਾਂ ਕਿਸੇ ਡਰ ਜਾਂ ਭੈਅ ਦੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਚਾਹੁੰਦੇ ਹਨ ਅਤੇ ਲੋਕਾਂ ਦੀ ਮਿਹਨਤ ਦੀ ਕਮਾਈ ਦਾ ਇੱਕ-ਇੱਕ ਪੈਸਾ ਬਚਾਉਣਾ ਉਨ੍ਹਾਂ ਦੀ ਸਰਕਾਰ ਦਾ ਵਾਅਦਾ ਅਤੇ ਗਾਰੰਟੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚੋਂ ਪੈਦਾ ਹੋਈ ਪਾਰਟੀ ਹੈ ਅਤੇ ਇਨ੍ਹਾਂ ਨੇ ਹੀ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਹੈ।

Must Read

spot_img