ਜਲੰਧਰ 27 ਮਈ (ਡੀਡੀ ਨਿਊਜ਼ਪੇਪਰ ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਪ੍ਰੈਸ ਸਕੱਤਰ ਸੁਰਜੀਤ ਸਿੰਘ ਮੋਹਾਲੀ ਜਿਲਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਹੈ ਕਿ ਸਿੱਖਿਆ ਤੇ ਸਿਹਤ ਵਿੱਚ ਕਰਾਂਤੀਕਾਰੀ ਸੁਧਾਰਾਂ ਦੇ ਨਾਮ ਤੇ ਬਣੀ ਪੰਜਾਬ ਸਰਕਾਰ ਵਿੱਚ ਅਧਿਆਪਕਾਂ ਦੇ ਮਸਲੇ ਹੱਲ ਨਹੀਂ ਹੋ ਰਹੇ। ਉਹਨਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਪ੍ਰਾਇਮਰੀ ਤੋਂ ਮਾਸਟਰ ਕੇਡਰ ਤੇ ਹੋਰ ਵਰਗਾ ਦੀਆਂ ਸਮੁੱਚੀਆਂ ਤਰੱਕੀਆਂ ਪੈਡਿੰਗ ਪਈਆਂ ਹਨ, ਉਨ੍ਹਾਂ ਕਿਹਾ ਕਿ ਤਰੱਕੀਆਂ ਸਬੰਧੀ ਕਈ ਵਾਰ ਮਸਲਾ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗਾਂ ਵਿੱਚ ਉਠਾਇਆ ਗਿਆ ਸੀ ਤੇ ਉਸ ਸਮੇਂ ਸਿੱਖਿਆ ਮੰਤਰੀ ਨੇ ਪੈਡਿੰਗ ਮਸਲਿਆਂ ਦੇ ਹੱਲ ਦਾ ਇੱਕ ਮਹੀਨੇ ਵਿੱਚ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਕੋਈ ਅਸਰ ਨਹੀਂ ਹੋਇਆ.. ਸਗੋਂ ਸਿਆਣਿਆਂ ਦੇ ਕਹਿਣ ਮੁਤਾਬਕ, ਪੰਚਾਂ ਦਾ ਕਿਹਾ ਸਿਰ ਮੱਥੇ, ਪਰ ਪਨਿਆਲ਼ਾ ਉੱਥੇ ਦਾ ਉੱਥੇ, ਵਾਲੀ ਕਹਾਵਤ ਪੂਰੀ ਢੁੱਕਦੀ ਹੈ, ਉਨ੍ਹਾਂ ਕਿਹਾ ਕਿ ਬਹੁਤੇ ਅਧਿਆਪਕ ਤਰੱਕੀਆਂ ਉਡੀਕਦੇ ਉਡੀਕਦੇ ਸੇਵਾ ਮੁਕਤ ਹੋ ਚੁੱਕੇ ਹਨ। ਇਸ ਸਮੇਂ ਆਗੂਆਂ ਨੇ ਕਿਹਾ ਕਿ ਉਹ ਅਧਿਆਪਕਾਂ ਦੀਆਂ ਹਰ ਤਰ੍ਹਾਂ ਦੀਆਂ ਤਰੱਕੀਆਂ ਅਤੇ ਬਾਕੀ ਪੈਡਿੰਗ ਮਸਲਿਆਂ ਦੇ ਹੱਲ ਵਾਸਤੇ ਪਹਿਲੀ ਜੂਨ ਨੂੰ ਮੁਹਾਲੀ ਦੇ ਦਫਤਰ ਵਿੱਚ ਸਾਂਝੇ ਅਧਿਆਪਕ ਮੋਰਚੇ ਵਲੋਂ ਹੱਲਾ ਬੋਲਿਆ ਜਾਵੇਗਾ।
ਇਸ ਸਮੇਂ ਤੀਰਥ ਸਿੰਘ ਬਾਸੀ, ਕੁਲਦੀਪ ਸਿੰਘ ਦੌੜਕਾ, ਮੰਗਲ ਟਾਂਡਾ, ਮਨੋਹਰ ਲਾਲ ਸ਼ਰਮਾਂ, ਗੁਰਦੀਪ ਬਾਜਵਾ,ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਹਰਪਾਲਪੁਰ, ਜਗਜੀਤ ਸਿੰਘ ਮਾਨ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ







