HomeAmritsar Cityਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ:(2/6/2023)

ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ:(2/6/2023)

Spread the News

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੯ ਜੇਠ (ਸੰਮਤ ੫੫੫ ਨਾਨਕਸ਼ਾਹੀ) ਅੰਗ ੫੮੬-੫੮੭

 

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 19th Jeth (Samvat 555 Nanakshahi) 02-June-2023 Ang 586-587

 

ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥ ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥

 

ਪਦਅਰਥ: ਭੇਖੀ = ਭੇਖ ਧਾਰਨ ਕੀਤਿਆਂ। ਅਗੈ = ਪਰਲੋਕ ਵਿਚ। ਸਹਜ = ਅਡੋਲਤਾ, ਸੰਤੋਖ। ਦੁਖੁ ਮਨਾਇ = ਦੁੱਖ ਪੈਦਾ ਕਰ ਕੇ। ਥਾਵਹੁ = ਨਾਲੋਂ। ਵਰਸਾਇ = ਕੰਮ ਸਵਾਰਦਾ ਹੈ। ਪਾਵਹਿ = ਤੂੰ ਪਾਉਂਦਾ ਹੈਂ ॥੧॥ ਜਨਮ ਮਰਣ ਦੁਖੁ = ਜੰਮਣ ਤੋਂ ਲੈ ਕੇ ਮਰਨ ਤਕ ਦਾ ਦੁੱਖ, ਸਾਰੀ ਉਮਰ ਦਾ ਦੁੱਖ, ਮੌਤ ਦਾ ਸਹਮ ਜੋ ਸਾਰੀ ਉਮਰ ਪਿਆ ਰਹਿੰਦਾ ਹੈ ॥੨॥ ਬਿਲੋਈਐ = ਰਿੜਕੀਦਾ ਹੈ, ਵਿਚਾਰੀਦਾ ਹੈ। ਸਹਜੇ = ਅਡੋਲਤਾ ਵਿਚ, ਟਿਕੇ ਹੋਏ ਮਨ ਨਾਲ। ਤਤੁ = ਅਸਲੀ ਚੀਜ਼। ਲਿਲਾਟਿ = ਮੱਥੇ ਉੱਤੇ। ਗਲੋਈਐ = ਆਖਦਾ ਹੈ ॥੪॥

 

ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ) ; ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। (ਇਸ ਬਾਰੇ ਕਿ ਕੋਈ ਚੰਗੇ ਰਾਹ ਪਿਆ ਹੈ ਤੇ ਕੋਈ ਮੰਦੇ ਪਾਸੇ) ਕੁਝ ਆਖਿਆ ਨਹੀਂ ਜਾ ਸਕਦਾ, (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ) ਕਾਰ ਕਮਾਉਣੀ ਪੈਂਦੀ ਹੈ। ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ) ॥੧॥ ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁਖ ਮਿਲਦਾ ਹੈ, ਸਾਰੀ ਉਮਰ ਦਾ ਦੁੱਖ ਦੂਰ ਹੋ ਜਾਂਦਾ ਹੈ; ਉੱਕਾ ਹੀ ਚਿੰਤਾ ਨਹੀਂ ਰਹਿੰਦੀ (ਕਿਉਂਕਿ) ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ। ਮਨੁੱਖ ਦੇ ਅੰਦਰ ਹੀ ਗਿਆਨ (-ਰੂਪ) ਤੀਰਥ ਹੈ, (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਇਸ ਤੀਰਥ ਦੀ) ਸਮਝ ਬਖ਼ਸ਼ੀ ਹੈ ਉਹ ਮਨੁੱਖ ਨਾਮ-ਅੰਮ੍ਰਿਤ ਦੇ ਸਰੋਵਰ ਵਿਚ, ਅੰਮ੍ਰਿਤ ਦੇ ਤੀਰਥ ਤੇ ਨ੍ਹਾਉਂਦਾ ਹੈ, ਤੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਮਨ ਦੀ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ। ਸਤਿਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਸੁਤੇ ਹੀ ਸਤਸੰਗੀ ਸਤਸੰਗੀਆਂ ਨੂੰ ਮਿਲਦੇ ਹਨ, (ਸਤਸੰਗ ਦੀ ਰਾਹੀਂ) ਪ੍ਰਭੂ ਵਿਚ ਬਿਰਤੀ ਜੋੜ ਕੇ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ (ਪ੍ਰਭੂ-ਸਿਮਰਨ ਰੂਪ) ਆਹਰ ਮਿਲ ਜਾਂਦਾ ਹੈ। ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, (ਪਖੰਡ ਦੀ) ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ। ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਇਸ ਸਹਮ ਤੋਂ) ਬਚ ਜਾਂਦੇ ਹਨ ॥੨॥ (ਹੇ ਭਾਈ!) ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, (ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। (ਸਤ ਸੰਗ ਵਿਚ) ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ। (ਪਰ, ਸਤਸੰਗ ਵਿਚ ਭੀ) ਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉਤੇ ਧੁਰੋਂ (ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੋਇਆ ਹੈ। (ਹੇ ਭਾਈ!) ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਹੈ ॥੪॥

 

सलोकु मः ३ ॥ सतिगुरि मिलिऐ भुख गई भेखी भुख न जाइ ॥ दुखि लगै घरि घरि फिरै अगै दूणी मिलै सजाइ ॥ अंदरि सहजु न आइओ सहजे ही लै खाइ ॥ मनहठि जिस ते मंगणा लैणा दुखु मनाइ ॥ इसु भेखै थावहु गिरहो भला जिथहु को वरसाइ ॥ सबदि रते तिना सोझी पई दूजै भरमि भुलाइ ॥ पइऐ किरति कमावणा कहणा कछू न जाइ ॥ नानक जो तिसु भावहि से भले जिन की पति पावहि थाइ ॥१॥ मः ३ ॥ सतिगुरि सेविऐ सदा सुखु जनम मरण दुखु जाइ ॥ चिंता मूलि न होवई अचिंतु वसै मनि आइ ॥ अंतरि तीरथु गिआनु है सतिगुरि दीआ बुझाइ ॥ मैलु गई मनु निरमलु होआ अम्रित सरि तीरथि नाइ ॥ सजण मिले सजणा सचै सबदि सुभाइ ॥ घर ही परचा पाइआ जोती जोति मिलाइ ॥ पाखंडि जमकालु न छोडई लै जासी पति गवाइ ॥ नानक नामि रते से उबरे सचे सिउ लिव लाइ ॥२॥ पउड़ी ॥ तितु जाइ बहहु सतसंगती जिथै हरि का हरि नामु बिलोईऐ ॥ सहजे ही हरि नामु लेहु हरि ततु न खोईऐ ॥ नित जपिअहु हरि हरि दिनसु राति हरि दरगह ढोईऐ ॥ सो पाए पूरा सतगुरू जिसु धुरि मसतकि लिलाटि लिखोईऐ ॥ तिसु गुर कंउ सभि नमसकारु करहु जिनि हरि की हरि गाल गलोईऐ ॥४॥

 

पद्अर्थ: भेखी = भेख धारण करने से। अगै = परलोक में। सहज = अडोलता, संतोख। दुखु मनाइ = दुख पैदा करके। थावहु = से तो। वरसाइ = काम सँवारता है। पावहि = तू पाता है ॥१॥ जनम मरण दुखु = पैदा होने से ले के मरने तक का दुख, सारी उम्र का दुख, मौत का सहम जो सारी उम्र पड़ा रहता है ॥२॥ बिलोईऐ = मथा जाता है, विचार किया जाता है। सहजे = अडोलता में, टिके हुए मन से। ततु = असली चीज। लिलाटि = माथे पर। गलोईऐ = कहता है ॥४॥

 

अर्थ: गुरु को मिलने से ही (मनुष्य के मन की) भूख दूर हो सकती है, भेस (धारने से) तृष्णा नहीं जाती; (भेखी साधु तृष्णा के) दुख में कलपता है, घर घर भटकता फिरता है, और परलोक में इससे भी ज्यादा सजा भुगतता है। भेखी साधु के मन में शांति नहीं आती, (चाहिए तो ये कि) जिस शांति की इनायत से उसे जो कुछ किसी से मिले वह उसे ले के खा ले (भाव, तृप्त हो जाए); पर मन के हठ के आसरे (भिक्षा) माँगने से (दरअसल, दोनों धड़ों में) कष्ट पैदा करके ही भिक्षा ली जाती है। ऐसे भेस से तो गृहस्थ बेहतर है, क्योंकि यहाँ पे मनुष्य अपनी आस (तो) पूरी कर सकता है। जो मनुष्य गुरु के शब्द में रंगे जाते हैं, उन्हें ऊँची सूझ प्राप्त होती है, पर, जो मनुष्य माया में फंसे रहते हैं, वे भटकते हैं। (इस बारे में कि कोई ठीक राह पड़ा है और कोई बुरी राह) कुछ कहा नहीं जा सकता, (पिछले किए कर्मों के संस्कारों के अनुसार ही) कार कमानी पड़ती है। हे नानक! जो जीव उस प्रभु को प्यारे लगते हैं, वही अच्छे हैं, क्योकि, हे प्रभु! तू उनकी इज्जत रखता है (इज्जत रखता है) ॥१॥ गुरु के बताए हुए राह में चलने से सदा सुख मिलता है, सारी उम्र का दुख दूर हो जाता है; बिल्कुल ही चिन्ता नहीं रहती (क्योंकि) चिन्ता से रहित प्रभु मन में आ बसता है। मनुष्य के अंदर ही ज्ञान (-रूपी) तीर्थ है, (जिस मनुष्य को) सतिगुरु ने (इस तीर्थ की) समझ बख्शी है वह मनुष्य नाम-अमृत के सरोवर में, अमृत के तीर्थ पर नहाता है, और उसका मन पवित्र हो जाता है (मन के विकारों की) मैल दूर हो जाती है। सतिगुरु के सच्चे शब्द की इनायत से सहज ही सत्संगी सत्संगियों को मिलते हैं, (सत्संग से) प्रभु में तवज्जो जोड़ के, हृदय-रूप घर में उनको (प्रभु-स्मरण रूप) आहर मिल जाता है। पर, पाखण्ड करने से मौत का सहम नहीं छोड़ता, (पाखण्ड की) इज्जत गवा के मौत इसे ले के चली जाती है। हे नानक! जो मनुष्य नाम में रंगे हुए हैं वे सदा-स्थिर प्रभु (के चरणों) में तवज्जो जोड़ के (इस सहम से) बच जाते हैं ॥२॥ (हे भाई!) उस सत्संग में जा के बैठो, जहाँ प्रभु के नाम की विचार होती है, (वहाँ जा के) मन टिका के हरि का नाम जपो, ताकि नाम-तत्व छूट ना जाए। (सत्संग में) सदा दिन रात हरि का नाम जपो, ये नाम-रूप (पोटली का) ढोआ ले के प्रभु की हजूरी में पहुँचना है। (पर, सत्संगति में भी) उसी मनुष्य को पूरा गुरु मिलता है, जिसके माथे पर धुर से (भले कर्मों के संस्कारों का लेख) लिखा हुआ है। (हे भाई!) सारे उस गुरु को सिर झुकाओ, जो सदा प्रभु के महिमा की बातें करता है ॥४॥

 

Third Mehl: Serving the True Guru, one finds a lasting peace; the pains of birth and death are removed. He is not troubled by anxiety, and the carefree Lord comes to dwell in the mind. Deep within himself, is the sacred shrine of spiritual wisdom, revealed by the True Guru. His filth is removed, and his soul becomes immaculately pure, bathing in the sacred shrine, the pool of Ambrosial Nectar. The friend meets with the True Friend, the Lord, through the love of the Shabad. Within the home of his own being, he finds the Divine Self, and his light blends with the Light. The Messenger of Death does not leave the hypocrite; he is led away in dishonor. O Nanak, those who are imbued with the Naam are saved; they are in love with the True Lord. ||2|| Pauree: Go, and sit in the Sat Sangat, the True Congregation, where the Name of the Lord is churned. In peace and poise, contemplate the Lord’s Name – don’t lose the essence of the Lord. Chant the Name of the Lord, Har, Har, constantly, day and night, and you shall be accepted in the Court of the Lord. He alone finds the Perfect True Guru, on whose forehead such a pre-ordained destiny is written. Let everyone bow in worship to the Guru, who utters the sermon of the Lord. ||4||

 

ਗੁਰੂ ਰੁਪ ਸਾਧ ਸੰਗਤ ਜੀਓ

ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

 

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਹਿ ਜੀ

 

Waheguru Ji Ka Khalsa

Waheguru Ji Ki Fateh Ji

Must Read

spot_img