HomeVillage NEWSਕਾਂਗਰਸ ਪਾਰਟੀ ਨੂੰ ਆਮ ਆਦਮੀ ਪਾਰਟੀ ਨੇ ਦਿੱਤਾ ਵੱਡਾ ਝਟਕਾ ਹੋਵੈਗਾ ਪੰਚਾਇਤ...

ਕਾਂਗਰਸ ਪਾਰਟੀ ਨੂੰ ਆਮ ਆਦਮੀ ਪਾਰਟੀ ਨੇ ਦਿੱਤਾ ਵੱਡਾ ਝਟਕਾ ਹੋਵੈਗਾ ਪੰਚਾਇਤ ਚੋਣਾਂ

Spread the News

ਅੰਮ੍ਰਿਤਸਰ ਸਾਹਿਬ :5/8 ਡੀਡੀ ਨਿਊਜ਼ ਪੇਪਰ : ਜੀਵਨ ਸ਼ਰਮਾ /ਵਿਕਰਮਜੀਤ ਸਿੰਘ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ yਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੈਦੋਂ ਲਹਿਲ ਦੀ ਸਮੂਹ ਪੰਚਾਇਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਸਮੇਂ ਕੀਤਾ। ਉਨਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਸਾਡੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਪਿੰਡ ਸੈਦੋਂ ਲਹਿਲ ਦੀ ਸਮੂਹ ਪੰਚਾਇਤ ਜਿਸ ਵਿੱਚ ਸਰਪੰਚ ਸ: ਧਰਮਿੰਦਰ ਸਿੰਘ, ਮੈਂਬਰ ਪੰਚਾਇਤ ਗੁਰਦਿਆਲ ਸਿੰਘ, ਸ: ਪ੍ਰੇਮ ਸਿੰਘ, ਸ: ਹਰਚਰਨ ਸਿੰਘ, ਸ: ਹਜ਼ੂਰ ਸਿੰਘ, ਸ: ਦਿਲਬਾਗ ਸਿੰਘ, ਸ: ਸੰਤੋਖ ਸਿੰਘ, ਸ: ਹਰਜੀਤ ਸਿੰਘ ਅਤੇ ਸ: ਸਤਨਾਮ ਸਿੰਘ ਕਾਂਗਰਸ ਨੂੰ ਛੱਡ ਕੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸ: ਈ.ਟੀ.ਓ. ਨੇ ਸ਼ਾਮਲ ਹੋਣ ਵਾਲੀ ਪੰਚਾਇਤ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਤੁਹਾਡਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗ ਅਤੇ ਉਨਾਂ ਕਿਹਾ ਕਿ ਪਿੰਡ ਸੈਦੋਂ ਲਹਿਲ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ। ਉਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਸ: ਮੇਜ਼ਰ ਸਿੰਘ ਦੀ ਅਗਵਾਈ ਹੇਂਠ ਇਹ ਸਮੂਹ ਪੰਚਾਇਤ ਸਾਡੀ ਪਾਰਟੀ ਵਿੱਚ ਸ਼ਾਮਲ ਹੋਈ ਹੈ। ਇਸ ਮੌਕੇ ਸੂਬੇਦਾਰ ਸ਼ਨਾਖ ਸਿੰਘ, ਸ: ਸਤਿੰਦਰ ਸਿੰਘ, ਸ: ਸੁਖਵਿੰਦਰ ਸਿੰਘ,ਸ: ਗੁਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਰਕਰ ਹਾਜ਼ਰ ਸਨ। ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਪਿੰਡ ਸੈਦੋਂ ਲਹਿਲ ਦੀ ਸਮੂਹ ਪੰਚਾਇਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ।

Must Read

spot_img