HomeVillage NEWSਪੰਜਾਬ ਦੇ ਸਿੱਖਿਆ ਮੰਤਰੀ, ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਕੱਟਿਆ।

ਪੰਜਾਬ ਦੇ ਸਿੱਖਿਆ ਮੰਤਰੀ, ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਕੱਟਿਆ।

Spread the News

ਡੀਡੀ ਨਿਊਜ਼ ਪੇਪਰ। ਪੰਜਾਬ

ਇਸ ਦੇ ਬਾਵਜੂਦ ਵੀ ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਦਾ ਕਾਰਜਕਾਲ ਸੰਭਾਲ ਲਿਆ ਹੈ। ਉਨ੍ਹਾਂ ਨੇ ਆਖਿਆ ਕਿ ਪੰਜਾਬ ਦੇ ਵਿੱਚ ਇਸ ਸਮੇਂ ਹੜਾਂ ਦੇ ਕਰਕੇ ਬਹੁਤ ਬੁਰਾ ਹਾਲ ਐ ਇਸ ਲਈ ਮੈਂ ਆਪਣੇ ਵੱਲੋਂ 101% ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰ ਰਿਹਾ ।

ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ। 15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ।

 

ਗੁਰੂ ਸਾਹਿਬ ਜੀ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ‘ਤੇ ਜ਼ਹਿਰੀਲਾ ਸੱਪ ਲੜ ਗਿਆ ਸੀ। ਇਲਾਜ ਦੇ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ।

 

ਵਾਹਿਗੁਰੂ ਜੀ ਦੀ ਮੇਹਰ, ਆਪ ਸਭ ਦੇ ਅਸ਼ੀਰਵਾਦ, ਦੁਆਵਾਂ ਅਤੇ ਅਰਦਾਸਾਂ ਸਦਕਾ ਹੁਣ ਮੈਂ ਹੁਣ ਬਿਲਕੁਲ ਠੀਕ ਹਾਂ। ਜ਼ਹਿਰ ਕਾਰਨ ਆਈ ਸੋਜ ਘੱਟ ਰਹੀ ਹੈ। ਸਾਰੇ ਡਾਕਟਰੀ ਟੈਸਟ ਵੀ ਹੁਣ ਨਾਰਮਲ ਆਏ ਹਨ।

 

ਤੁਹਾਡਾ ਸਾਰਿਆਂ ਦਾ ਪਿਆਰ, ਸਾਥ ਅਤੇ ਅਸ਼ੀਰਵਾਦ ਹਮੇਸ਼ਾਂ ਮੈਨੂੰ ਸ਼ਕਤੀ ਅਤੇ ਹੌਂਸਲਾ ਦਿੰਦਾ ਰਿਹਾ ਹੈ।

 

ਵਾਹਿਗੁਰੂ ਸੱਚੇ ਪਾਤਸ਼ਾਹ ਸਭ ਤੇ ਆਪਣਾ ਮੇਹਰ ਭਰਿਆ ਹੱਥ ਰੱਖਣ।

Must Read

spot_img