HomeBreaking NEWSਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਰੱਖਿਆ ਲਈ ਭਗਵੰਤ ਸਿੰਘ...

ਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਰੱਖਿਆ ਲਈ ਭਗਵੰਤ ਸਿੰਘ ਮਾਨ ਨੇ ਲਏ

Spread the News

ਡੀਡੀ ਨਿਊਜ਼ ਪੇਪਰ ,5/ਅਗਸਤ,ਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਮੁੱਖਤਾ ਦਿੰਦਿਆਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਆਧੁਨਿਕ ਯੰਤਰਾਂ ਦੀ ਵਰਤੋਂ ਉਤੇ ਜ਼ੋਰ ਦਿੱਤਾ ਹੈ। ਮੁੱਖ ਸਕੱਤਰ ਵਰਮਾ ਨੇ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੜਕੀ ਸੁਰੱਖਿਆ ਬਾਰੇ ਬਣੀ ਸੁਪਰੀਮ ਕੋਰਟ ਦੀ ਕਮੇਟੀ ਦੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਸਪੱਸ਼ਟ ਹਦਾਇਤਾਂ ਹਨ ਕਿ ਸੂਬੇ ਦੇ ਲੋਕਾਂ ਦੀ ਜਾਨ ਦੀ ਸੁਰੱਖਿਆ ਸਭ ਤੋਂ ਪ੍ਰਮੁੱਖ ਤਰਜੀਹ ਹੈ ਅਤੇ ਇਸ ਲਈ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਸਭ ਤੋਂ ਜ਼ਰੂਰੀ ਹੈ। ਇਹ ਵੀ ਪੜ੍ਹੋਉਨ੍ਹਾਂ ਅੱਜ ਟਰਾਂਸਪੋਰਟ ਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਉਤੇ ਨਿਯਮਾਂ ਦੀ ਪਾਲਣਾ ਲਈ ਵਰਤੇ ਜਾਣ ਵਾਲੇ ਆਧੁਨਿਕ ਯੰਤਰਾਂ ਦੀ ਤੁਰੰਤ ਖਰੀਦ ਕਰਨ ਲਈ ਵੀ ਆਖਿਆ। ਇਨ੍ਹਾਂ ਵਾਹਨ ਚਾਲਕਾਂ ਦੇ ਲਾਇਸੈਂਸ ਹੋਣਗੇ ਰੱਦ ਮੁੱਖ ਸਕੱਤਰ ਨੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ, ਓਵਰ ਸਪੀਡ, ਲਾਲ ਬੱਤੀ ਦੀ ਉਲੰਘਣਾ, ਵਾਹਨ ਚਲਾਉਦੇ ਹੋਏ ਮੋਬਾਈਲ ਦੀ ਵਰਤੋਂ ਬਿਨਾਂ ਹੈਲਮਟ ਤੇ ਸੀਟ ਬੈਲਟ ਤੋਂ ਵਾਹਨ ਚਲਾਉਣਾ ਆਦਿ ਉਲੰਘਣਾਵਾਂ ਜਿਨਾਂ ਦਾ ਸਿੱਧਾ ਮਨੁੱਖੀ ਜਾਨ ਨਾਲ ਸਬੰਧ ਹੈ, ਉਤੇ ਪੂਰਨ ਕੰਟਰੋਲ ਸਖਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਇਨ੍ਹਾਂ ਦੀ ਉਲੰਘਣਾ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖਤ ਸਜ਼ਾਵਾਂ ਦਿੱਤੀਆਂ ਜਾਣ। ਵਾਹਨ ਜ਼ਬਤ ਕਰਨ ਅਤੇ ਡਰਾਈਵਿੰਗ ਲਾਇਸੈਂਸ ਰੱਦ ਕਰਨ ਤੋਂ ਵੀ ਗੁਰੇਜ਼ ਨਾ ਕੀਤਾ ਜਾਵੇ। ਮੁੱਖ ਸਕੱਤਰ ਨੇ ਕਿਹਾ ਕਿ ਸੜਕੀ ਨਿਯਮਾਂ ਦੀ ਪਾਲਣਾ ਲਈ ਜ਼ੁਰਮਾਨੇ ਅਤੇ ਸਜ਼ਾਵਾਂ ਦੇ ਨਾਲ ਭਾਈਚਾਰਕ ਸੇਵਾਵਾਂ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਉਲੰਘਣਾ ਕਰਨ ਵਾਲਿਆਂ ਕੋਲੋਂ ਖੂਨਦਾਨ, ਪੌਦੇ ਲਗਾਉਣੇ, ਸਕੂਲੀ ਬੱਚਿਆਂ ਨੂੰ ਪੜ੍ਹਾਉਣ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ।

Must Read

spot_img