HomeAmritsar Cityਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਇੱਕ ਭਗੋੜੇ...

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਇੱਕ ਭਗੋੜੇ (ਪੀ.ੳ) ਨੂੰ ਮੁਕੱਦਮਾ ਵਿੱਚ ਜੇਰੇ ਧਾਰਾ 299 CrPC ਤਹਿਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

Spread the News

4/ਨਵੰਬਰ, ਡੀਡੀ ਨਿਊਜ਼ ਪੇਪਰ ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ- ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਅਤੇ ਭਗੋੜਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ. ਪੁਲਿਸ ਕਪਤਾਨ, (ਤਫਤੀਸ਼ )ਜਲੰਧਰ ਦਿਹਾਤੀ ਅਤੇ ਸ੍ਰੀ ਨਰਿੰਦਰ ਸਿੰਘ ਔਜਲਾ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜਲੰਧਰ ਦਿਹਾਤੀ ਦੀਆ ਹਦਾਇਤਾ ਅਨੁਸਾਰ ਅਤੇ ਸਬ ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ ਇੱਕ ਭਗੋੜੇ (ਪੀ.ੳ) ਨੂੰ ਮੁਕੱਦਮਾ ਵਿੱਚ ਜੇਰੇ ਧਾਰਾ 299 CrPC ਤਹਿਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਨਰਿੰਦਰ ਸਿੰਘ ਔਜਲਾ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜਲੰਧਰ ਦਿਹਾਤੀ ਜੀ ਨੇ ਦੱਸਿਆਂ ਕਿ ਅੱਜ ਮਿਤੀ 04.11.2023 ਨੂੰ ਏ.ਐਸ.ਆਈ ਅਵਤਾਰ ਸਿੰਘ ਥਾਣਾ ਲੋਹੀਆ ਸਮੇਤ ਪੁਲਿਸ ਪਾਰਟੀ ਨੇ ਮੁਕੱਦਮਾ ਨੰਬਰ 67 ਮਿਤੀ 07.06.2017 ਜੁਰਮ 61-1-14 EX ACT ਥਾਣਾ ਲੋਹੀਆ ਜਿਲ੍ਹਾ ਜਲੰਧਰ ਦੇ ਭਗੌੜੇ ਦੋਸ਼ੀ ਜਸਪਾਲ ਉਰਫ ਜੱਸਾ ਪੁੱਤਰ ਲੇਟ ਖੁਸ਼ੀਆ ਰਾਮ ਵਾਸੀ ਮੋਤੀਪੁਰ ਥਾਣਾ ਲੋਹੀਆ ਨੂੰ ਗ੍ਰਿਫਤਾਰ ਕੀਤਾ ਹੈ।ਜਿਸ ਨੂੰ ਮਾਨਯੋਗ ਅਦਾਲਤ ਸ੍ਰੀਮਤੀ ਰਾਜਬਿੰਦਰ ਕੌਰ MIC ਨਕੋਦਰ ਜੀ ਨੇ ਮਿਤੀ 11.10.202 ਨੂੰ ਭਗੌੜਾ ਕਰਾਰ ਦਿੱਤਾ ਸੀ।ਜਿਸ ਨੂੰ ਅੱਜ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ ।

ਬਰਾਮਦਗੀ – 100 ਕਿੱਲੋ ਲਾਹੁਣ ਅਤੇ ਚਾਲੂ ਭੱਠੀ ਅਤੇ ਭੱਠੀ ਦਾ ਸਮਾਨ

Must Read

spot_img