23/ਨਵੰਬਰ ਡੀਡੀ ਨਿਊਜ਼ਪੇਪਰ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਜਲੰਧਰ ਨੈਸ਼ਨਲ ਹਾਈਵੇ ਜਾਮ ਕੀਤਾ ਹੋਇਆ ਸੀ ਤੇ ਹੁਣ ਸਰਕਾਰ ਦੁਆਰਾ ਮੰਗਾਂ ਨਾ ਮੰਨਣ ਦੇ ਕਰਕੇ ਅੱਜ ਕਿਸਾਨਾਂ ਵੱਲੋਂ ਜਲੰਧਰ ਰੇਲਵੇ ਸਟੇਸ਼ਨ ਕੈਂਟ ਤੇ ਹੁਣ ਲਾਈਨਾਂ ਦੇ ਬੈਠ ਗਏ ਨੇ ਕਿਸਾਨ ਰੇਲਵੇ ਵੱਲੋਂ ਕਈ ਕਈ ਰੂਟਾਂ ਤੇ ਰੇਲ ਗੱਡੀਆਂ ਕੈਂਸਲ ਕੀਤੀਆਂ ਗਈਆਂ ਇਸ ਤਰ੍ਹ ਵੱਧ ਰਹੇ ਪੰਜਾਬ ਦੇ ਅੰਦਰ ਕਿਸਾਨਾਂ ਦੇ ਵਲੋਂ ਰੇਲਵੇ ਟਰੈਕ ਜਾਮ ਕਰ ਦਿੱਤੇ ਗਏ ਹਨ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਇਹ ਹੈ ਕਿ, ਕਈ ਟਰੇਨਾਂ ਨੂੰ ਮੁਲਤਵੀ ਕਰਨਾ ਪਿਆ ਹੈ, ਅਤੇ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।ਕਿਸਾਨ ਆਗੂਆਂ ਨੇ ਦੱਸਿਆ ਕਿ, ਸੂਬੇ ਭਰ ਦੇ ਅੰਦਰ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ ਕਿ, ਉਹ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਕੇ ਲਾਗੂ ਕਰੇ।ਉਨ੍ਹਾਂ ਦੱਸਿਆ ਕਿ, ਲੰਘੇ ਦਿਨ ਪੰਜਾਬ ਸਰਕਾਰ ਦੇ ਨਾਲ ਹੋਈ ਮੀਟਿੰਗ ਵਿਚ ਕੋਈ ਸਿੱਟਾ ਨਾ ਨਿਕਲਣ ਕਾਰਨ ਕਿਸਾਨਾਂ ਦੇ ਵਲੋਂ ਨੈਸ਼ਨਲ ਹਾਈਵੇ ਤੋਂ ਬਾਅਦ ਰੇਲਵੇ ਟਰੈਕਾਂ ਨੂੰ ਜਾਮ ਕਰ ਦਿੱਤਾ ਗਿਆ ਹੈ।







