HomeBreaking NEWSਅੱਜ ਤੜਕਸਾਰ ਕਰੀਬ ਸਾਢੇ ਤਿੰਨ ਵਜੇ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਦੋ...

ਅੱਜ ਤੜਕਸਾਰ ਕਰੀਬ ਸਾਢੇ ਤਿੰਨ ਵਜੇ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਦੋ ਹਵਾਲਾਤੀ ਸ਼ੱਕੀ ਹਾਲਤ ਵਿੱਚ ਫਾਹਾ ਲੈ ਕੇ ਮਰ ਗਏ ਹਨ।

Spread the News

ਅੱਜ ਤੜਕਸਾਰ ਕਰੀਬ ਸਾਢੇ ਤਿੰਨ ਵਜੇ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਦੋ ਹਵਾਲਾਤੀ ਸ਼ੱਕੀ ਹਾਲਤ ਵਿੱਚ ਫਾਹਾ ਲੈ ਕੇ ਮਰ ਗਏ ਹਨ। ਜਿਨਾਂ ਦੀ ਪਛਾਣ ਓਮਕਾਰ ਅਤੇ ਟੀਟੂ ਵਜੋਂ ਹੋਈ ਹੈ।ਇਹ ਘਟਨਾ 23 ਨੰਬਰ ਬੈਰਕ ਵਿੱਚ ਹੋਈ। ਹਾਲਾਂਕਿ ਅਜੇ ਤੱਕ ਉਨਾਂ ਦੇ ਆਤਮ ਹੱਤਿਆ ਦੇ ਕਾਰਨਾਂ ਦਾ ਨਹੀਂ ਪਤਾ ਲੱਗਾ। ਜ਼ਿਲ੍ਹੇ ਦੇ ਜੁਡੀਸ਼ੀਅਲ ਅਧਿਕਾਰੀ ਵੀ ਜੇਲ੍ਹ ਅੰਦਰ ਪੁੱਜ ਗਏ ਹਨ ਅਤੇ ਮਾਮਲੇ ਦੀ ਜਾਂਚ ਕਰਨ ਲੱਗ ਪਏ ਹਨ। ਇਨ੍ਹਾਂ ਦੋਵਾਂ ਹਵਾਲਾਤੀਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ ਹੈ। ਜਿੱਥੇ ਉਨ੍ਹਾਂ ਦਾ ਦੁਪਹਿਰ ਨੂੰ ਪੋਸਟਮਾਰਟਮ ਕੀਤਾ ਜਾਵੇਗਾ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੈਰਕ ਵਿੱਚ ਕਈ ਹਵਾਲਾਤੀਆਂ ਦੇ ਹੋਣ ਦੇ ਬਾਵਜੂਦ ਵੀ ਇਹ ਘਟਨਾ ਕਿਸ ਤਰ੍ਹਾਂ ਵਾਪਰੀ ਹੈ ਜੋ ਕਿ ਜੇਲ੍ਹ ਪ੍ਰਸ਼ਾਸਨ ‘ਤੇ ਸਵਾਲ ਖੜੇ ਕਰ ਰਹੀ ਹੈ।

Must Read

spot_img