ਮੁਕੇਰੀਆਂ (ਇੰਦਰਜੀਤ ਮਹਿਰਾ) ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਇੰਟਰਨੈਸ਼ਨਲ ਹਿੰਦੀ ਓਲੰਪਿਅਡ ਦੇ ਪੇਪਰ ਵਿੱਚੋਂ ਸ਼ਾਨਦਾਰ ਪੁਜੀਸ਼ਨਾਂ ਹਾਸਿਲ ਕੀਤੀਆਂ ।ਦਸਵੀਂ ਜਮਾਤ ਦੀ ਵਿਦਿਆਰਥਣ ਅੰਜਲੀ ਨੇ ਗੋਲਡ ਮੈਡਲ ਪ੍ਰਾਪਤ ਕਰਕੇ ਪਹਿਲੀ ਪੁਜੀਸ਼ਨ ਲੈਂਦੇ ਹੋਏ ਇਲਾਕੇ ਵਿੱਚ ਸਕੂਲ ਦਾ ਨਾਮ ਰੋਸ਼ਨ ਕੀਤਾ ।ਇਸੇ ਤਰ੍ਹਾਂ ਹੀ ਨੌਵੀਂ ਜਮਾਤ ਦੀ ਵਿਦਿਆਰਥਣਾਂ ਵੰਸ਼ਿਕਾ ਅਤੇ ਕਸ਼ਿਸ਼ ਨੇ ਸਿਲਵਰ ਮੈਡਲ ਹਾਸਿਲ ਕਰਦੇ ਹੋਏ ਦੂਜੀ ਅਤੇ ਤੀਜੀ ਪੁਜੀਸ਼ਨ ਤੇ ਕਬਜ਼ਾ ਕੀਤਾ। ਕਾਲਜ ਪ੍ਰਿੰਸੀਪਲ ਡਾਕਟਰ ਕਰਮਜੀਤ ਕੌਰ ਬਰਾੜ ਜੀ ਨੇ ਇਨਾਮ ਹਾਸਿਲ ਕਰਨ ਵਾਲੀਆਂ ਵਿਦਿਆਰਣਾਂ ਨੂੰ ਸਨਮਾਨਿਤ ਕੀਤਾ ਅਤੇ ਅੱਗੇ ਤੋਂ ਵੀ ਅਜਿਹੀਆਂ ਪ੍ਰਤੀਯੋਗਤਾਵਾਂ ਦੇ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਦੇ ਹੋਏ ਹਿੰਦੀ ਵਿਭਾਗ ਦੇ ਅਧਿਆਪਕ ਮਾਨਵ , ਸਕੂਲ ਕੋਆਰਡੀਨੇਟਰ ਨਵਦੀਪ ਕੌਰ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।







