HomeBhahwanigarhਵਿਜੀਲੈਂਸ ਨੇ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੀਆਈਏ ਬਰਨਾਲਾ ਦਾ ਸਬ ਇੰਸਪੈਕਟਰ...

ਵਿਜੀਲੈਂਸ ਨੇ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੀਆਈਏ ਬਰਨਾਲਾ ਦਾ ਸਬ ਇੰਸਪੈਕਟਰ ਕੀਤਾ ਕਾਬੂ 

Spread the News

ਸੁਰਿੰਦਰ ਗੋਇਲ, ਬਰਨਾਲਾ, 6ਫਰਵਰੀ : ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸੀਆਈਏ ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ `ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐੱਸਆਈ ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ `ਤੇ ਦਬਾਅ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿਚ ਉਸ ਖਿਲਾਫ ਐੱਫਆਈਆਰ ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐੱਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Must Read

spot_img