ਅੰਮ੍ਰਿਤਸਰ , ਡੀਡੀ ਨਿਊਜ਼ ਪੇਪਰ (ਜੀਵਨ ਸ਼ਰਮਾ,ਵਿਕਰਮਜੀਤ ਸਿੰਘ ) ਸ਼੍ਰੀ ਸਤਿੰਦਰ ਸਿੰਘ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ (ਦਿਹਾਤੀ) ਜੀ ਵੱਲੋ ਸਾਰੇ ਉੱਚ ਅਫਸਰਾ ਅਤੇ ਮੁੱਖ ਅਫਸਰਾ ਨੂੰ ਨਸ਼ਾ ਤਸਕਰਾ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਜੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੀਆ ਹਦਾਇਤਾ ਜਾਰੀ ਕੀਤੀਆ ਹਨ। ਜੋ ਇਹਨਾ ਹਦਾਇਤਾ ਤਹਿਤ ਡੀ.ਐਸ.ਪੀ ਜੰਡਿਆਲਾ ਜੀ ਦੀ ਜੇਰੇ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਤਰਸਿੱਕਾ ਨੂੰ ਗੁਪਤ ਸੂਚਨਾ ਮਿਲੀ ਕਿ ਨੇਹਚਲ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਭੱਟੀਕੇ ਥਾਣਾ ਤਰਸਿੱਕਾ ਜਾਅਲੀ ਭਾਰਤੀ ਕਰੰਸੀ ਤਿਆਰ ਕਰਨ ਤੇ ਅਸਲੀ ਵਜੋਂ ਵਰਤਣ ਅਤੇ ਸਪਲਾਈ ਕਰਨ ਦਾ ਧੰਦਾ ਕਰਦਾ ਆ ਰਿਹਾ ਹੈ। ਜਿਸ ਤੇ ਤੁਰੰਤ ਕਾਰਵਾਈ ਕਰਦਿਆ ਮੁੱਖ ਅਫਸਰ ਥਾਣਾ ਤਰਸਿੱਕਾ ਵੱਲੋ ਨੇਹਚਲ ਸਿੰਘ ਉਕਤ ਨੂੰ 17,000/- ਜਾਅਲੀ ਭਾਰਤੀ ਕਰੰਸੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਿਸ ਸਬੰਧੀ ਉਸ ਖਿਲਾਫ ਮੁਕੱਦਮਾ ਨੰ. 09 ਮਿਤੀ 11.03.2024 ਜੁਰਮ 489-A,489-B,489-C IPC ਥਾਣਾ ਤਰਸਿੱਕਾ ਦਰਜ ਰਜਿਸਟਰ ਕੀਤਾ ਗਿਆ। ਉਕਤ ਗ੍ਰਿਫਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਰਿਕਵਰੀ:-
1. 17,000/- ਜਾਅਲੀ ਭਾਰਤੀ ਕਰੰਸੀ







