HomeBreaking NEWSਜਲੰਧਰ ਪੁਲਿਸ ਕਮਿਸ਼ਨਰੇਟ ਨੇ ਗੈਂਗਸਟਰਾਂ 'ਤੇ ਕੱਸਿਆ ਸ਼ਿਕੰਜਾ ਬੰਬੀਹਾ ਗੈਂਗ ਨਾਲ ਜੁੜੇ...

ਜਲੰਧਰ ਪੁਲਿਸ ਕਮਿਸ਼ਨਰੇਟ ਨੇ ਗੈਂਗਸਟਰਾਂ ‘ਤੇ ਕੱਸਿਆ ਸ਼ਿਕੰਜਾ ਬੰਬੀਹਾ ਗੈਂਗ ਨਾਲ ਜੁੜੇ ਦੋ ਗੈਂਗਸਟਰ ਗ੍ਰਿਫਤਾਰ 2 ਸਖਸ਼ੀਅਤਾਂ ਦੇ ਕਤਲ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ 

Spread the News

ਜਲੰਧਰ,19 ਅਪ੍ਰੈਲ (ਡੀਡੀ ਨਿਊਜ਼ਪੇਪਰ) : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਤਿੰਨ ਪਿਸਤੌਲਾਂ ਅਤੇ 1 ਕਿਲੋ ਅਫੀਮ ਬਰਾਮਦ ਕਰਕੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ।ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਬੰਬੀਹਾ ਗੈਂਗ ਦੇ ਦੋ ਖੌਫਨਾਕ ਗੈਂਗਸਟਰ ਆਪਣੇ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਸ਼ਹਿਰ ਵਿੱਚ ਸਰਗਰਮ ਸਨ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਅਨਿਲ ਕੁਮਾਰ ਉਰਫ਼ ਰੌਕੀ ਪੁੱਤਰ ਧਰਮ ਚੰਦ ਵਾਸੀ ਮਕਾਨ ਨੰ: 1046 ਲੇਨ ਨੰਬਰ 8 ਕਬੀਰ ਨਗਰ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ 32 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਰੌਕੀ ਖ਼ਿਲਾਫ਼ 20 ਤੋਂ ਵੱਧ ਕੇਸ ਪੈਂਡਿੰਗ ਹਨ ਅਤੇ ਉਹ ਸੂਬੇ ਭਰ ਵਿੱਚ ਅੱਠ ਸਾਲਾਂ ਤੋਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਰਿਹਾ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਰੌਕੀ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਸ ਦਾ ਇੱਕ ਸਾਥੀ ਮੁਕੇਸ਼ ਸ਼ਰਮਾ ਉਰਫ਼ ਮੁੰਨਾ ਪੁੱਤਰ ਉਮੇਸ਼ ਸ਼ਰਮਾ ਵਾਸੀ ਪਿੰਡ ਟੋਪਾ (ਬਿਹਾਰ) ਅਤੇ ਮੌਜੂਦਾ ਸਮੇਂ ਮਕਾਨ ਨੰਬਰ 631 ਕਰੋਲ ਬਾਗ ਵਿੱਚ ਰਹਿੰਦਾ ਹੈ, ਵੀ ਇਸ ਸਾਜ਼ਿਸ਼ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਮੁੰਨਾ ਨੂੰ ਪਹਿਲਾਂ ਹੀ ਐਨਡੀਪੀਐਸ ਦੇ ਤਿੰਨ ਕੇਸਾਂ ਵਿੱਚ ਪੀਓ ਐਲਾਨ ਕੀਤਾ ਗਿਆ ਸੀ ਅਤੇ ਉਹ ਪੁਲਿਸ ਨੂੰ ਲੋੜੀਂਦਾ ਸੀ। ਇਸੇ ਤਰ੍ਹਾਂ ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮੁੰਨਾ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਇੱਕ ਕਿਲੋ ਅਫੀਮ, ਦੋ ਪਿਸਤੌਲ 32 ਬੋਰ, ਚਾਰ ਮੈਗਜ਼ੀਨ ਅਤੇ ਛੇ ਕਾਰਤੂਸ ਬਰਾਮਦ ਕੀਤੇ ਹਨ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਖ਼ੌਫ਼ਨਾਕ ਗੈਂਗਸਟਰਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗਿਰੋਹ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਘਿਨਾਉਣੇ ਅਪਰਾਧਾਂ ਜਿਵੇਂ ਕਿ ਕਤਲ, ਧਮਕੀ, ਫਿਰੌਤੀ, ਫਿਰੌਤੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

Must Read

spot_img