HomeAmritsar Cityਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਜਾਰੀ ਕੀਤੀਆਂ ਵਿਸ਼ੇਸ਼...

ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ

Spread the News

 

ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ

ਪੰਜਾਬ 13/ਮਈ (ਡੀਡੀ ਨਿਊਜ਼ ਪੇਪਰ) : ਪੰਜਾਬ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇੱਕ ਅਰਧ ਸੂਚਨਾ ਜਾਰੀ ਕਰਦਿਆਂ ਕਿਸਾਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ 31 ਮਈ ਤੱਕ ਕਰਨ। ਅਰਧ ਸੂਚਨਾ ‘ਚ ਦਰਸਾਇਆ ਗਿਆ ਹੈ ਕਿ ਖੇਤਰ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਇਲਾਵਾ ਅੰਤਰ ਰਾਸ਼ਟਰੀ ਸਰਹੱਦਾਂ ਦੇ ਨਾਲ ਕੰਡਿਆਲੀ ਤਾਰ ਤੋਂ ਪਾਰ ਕਿਸਾਨਾਂ ਨੂੰ 11 ਜੂਨ ਤੋਂ ਫਸਲ ਪੱਕਣ ਤੱਕ ਨਹਿਰੀ ਪਾਣੀ ਅਤੇ 8 ਘੰਟੇ ਰੋਜ਼ਾਨਾ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਤਰ੍ਹਾਂ ਖੇਤਰ ਮੋਗਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐੱਸ. ਏ. ਐਸ. ਨਗਰ ਮੋਹਾਲੀ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ), ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਕਿਸਾਨਾਂ ਨੂੰ 15 ਜੂਨ ਤੋਂ ਫਸਲ ਪੱਕਣ ਤੱਕ ਨਹਿਰੀ ਪਾਣੀ, ਟਿਊਬਵੈਲਾਂ ਰਾਹੀਂ ਅਤੇ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

Must Read

spot_img