HomeBreaking NEWSBreaking News PUNJABਅਵਤਾਰ ਸਿੰਘ ਘੁੰਮਣ ਜੱਥੇਬੰਦਕ ਸਕੱਤਰ ਬਣਨ ਤੇ ਜਥੇਦਾਰ ਕੁਲਵੰਤ ਸਿੰਘ ਮੰਨਣ ਦਾ...

ਅਵਤਾਰ ਸਿੰਘ ਘੁੰਮਣ ਜੱਥੇਬੰਦਕ ਸਕੱਤਰ ਬਣਨ ਤੇ ਜਥੇਦਾਰ ਕੁਲਵੰਤ ਸਿੰਘ ਮੰਨਣ ਦਾ ਕੀਤਾ ਧੰਨਵਾਦ 

Spread the News

ਜਲੰਧਰ 19 ਮਈ (ਡੀਡੀ ਨਿਊਜ਼ਪੇਪਰ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਿਯੁਕਤ ਕੀਤੇ ਜੱਥੇਬੰਦਕ ਸਕੱਤਰ ਅਵਤਾਰ ਸਿੰਘ ਘੁੰਮਣ ਵਲੋਂ ਆਪਣੇ ਸਾਥੀਆ ਸਮੇਤ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੋਂ ਵੱਧ ਹੋਰ ਸੇਵਾਵਾਂ ਨਿਭਾਉਣ ਦੀ ਕੋਸ਼ਿਸ਼ ਕਰਾਂਗਾ।ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਨੇ ਨਵ ਨਿਯੁਕਤ ਜਥੇਬੰਦਕ ਸਕੱਤਰ ਅਵਤਾਰ ਸਿੰਘ ਘੁੰਮਣ ਤੇ ਉਨ੍ਹਾਂ ਦੇ ਸਾਥੀਆਂ ਨੂੰ ਵਧਾਈ ਦਿੱਤੀ ਤੇ ਲਡੂਆਂ ਨਾਲ ਅਵਤਾਰ ਸਿੰਘ ਘੁੰਮਣ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਇਨ੍ਹਾਂ ਦੀਆਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਇਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਮੌਕੇ ਪ੍ਰਮਜੀਤ ਸਿੰਘ ਰੇਰੂ, ਸੁਲੱਖਣ ਸਿੰਘ ਕੰਗ, ਐਡਵੋਕੇਟ ਗੁਰਪ੍ਰੀਤ ਸਿੰਘ ਗੋਪੀ ਰੰਧਾਵਾ,ਸੁਰਜੀਤ ਸਿੰਘ ਨੀਲਾਮਹਿਲ, ਮਨਿੰਦਰਪਾਲ ਸਿੰਘ ਗੁੰਬਰ, ਸੁਭਾਸ਼ ਸੋਂਧੀ, ਰਵਿੰਦਰ ਸਿੰਘ ਸਵੀਟੀ,ਭਜਨ ਲਾਲ ਚੋਪੜਾ, ਹਕੀਕਤ ਸਿੰਘ ਸੈਣੀ, ਮੇਜ਼ਰ ਸਿੰਘ ਕਾਹਲੋ, ਰਣਜੀਤ ਸਿੰਘ ਘੁੰਮਣ ਆਦਿ ਹਾਜ਼ਰ ਸਨ।

ਨਵ ਨਿਯੁਕਤ ਜਥੇਬੰਦਕ ਸਕੱਤਰ ਅਵਤਾਰ ਸਿੰਘ ਘੁੰਮਣ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਜਥੇਦਾਰ ਕੁਲਵੰਤ ਸਿੰਘ ਮੰਨਣ, ਪਰਮਜੀਤ ਸਿੰਘ ਰੇਰੂ,ਐਡਵੋਕੇਟ ਗੁਰਪ੍ਰੀਤ ਸਿੰਘ ਰੰਧਾਵਾ, ਸੁਰਜੀਤ ਸਿੰਘ ਨੀਲਾਮਹਿਲ , ਮਨਿੰਦਰਪਾਲ ਸਿੰਘ ਗੁੰਬਰ, ਰਵਿੰਦਰ ਸਿੰਘ ਸਵੀਟੀ, ਸੁਭਾਸ਼ ਸੋਂਧੀ ਤੇ ਹੋਰ

Must Read

spot_img